ਦਿਵਿਆਂਗ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਲਗਾਏ ਪੋਸਟਰ

0
84

ਧਨੌਲਾ ਸੁਖਚੈਨ ਧਨੌਲਾ
ਸਰਕਾਰੀ ਪ੍ਰਾਇਮਰੀ ਸਕੂਲ ਅਤਰਗੜ੍ਹ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਆਦੇਸ਼ਾਂ ਅਨੁਸਾਰ ਦਿਵਿਆਂਗ ਬੱਚਿਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਪੋਸਟਰ ਲਗਾਏ ਗਏ। ਇਸ ਮੌਕੇ ਸਕੂਲ ਇੰਚਾਰਜ ਪਰਮਜੀਤ ਸਿੰਘ ਨੇ ਮੌਕੇ ਤੇ ਮੌਜੂਦ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲ ਵਿੱਚ ਪੜ੍ਹਦੇ ਦਿਵਿਆਂਗ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਜਿਵੇਂ ਟਰਾਈਸਾਈਕਲ, ਵੀਲ ਚੇਅਰ, ਸੁਣਨ ਵਾਲੀਆਂ ਮਸ਼ੀਨਾਂ, ਬਨਾਉਟੀ ਅੰਗ, ਐਨਕਾਂ ਆਦਿ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਔਲਖ ਨੇ ਪਿੰਡ ਵਾਸੀਆਂ ਨੂੰ ਸਰਕਾਰੀ ਸਹੂਲਤਾਂ ਲੈਣ ਦਾ ਹੋਕਾ ਦਿੱਤਾ ਅਤੇ ਬੱਚਿਆਂ ਨੂੰ ਸਰਕਾਰੀ ਸਕੂਲ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਇਸ ਮੌਕੇ ਤੇ ਮੈਡਮ ਰੇਖਾ ਰਾਣੀ, ਮੈਡਮ ਸੁਖਜਿੰਦਰ ਕੌਰ, ਦੇਵ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਗੁਰਜੰਟ ਸਿੰਘ ਆਦਿ ਪੰਚਾਇਤ ਮੈਂਬਰ ਹਾਜ਼ਰ ਸਨ।