ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਵਿੱਚ ਨਵੇਂ ਆਏ ਮੈਂਬਰਾਂ ਦਾ ਕੀਤਾ ਸਵਾਗਤ

0
48

ਸੁਨਾਮ ਊਧਮ ਸਿੰਘ ਵਾਲਾ ਕਿ੍ਰਪਾਲ ਸਿੰਘ ਸੰਧੇ
ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸਨ ਦੀ ਮਹੀਨਾਵਾਰ ਮੀਟਿੰਗ ਸਰਦਾਰ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਸੁਨਾਮ ਵਿਖੇ ਹੋਈ। ਮੀਟਿੰਗ ਵਿੱਚ ਅੱਜ ਨਵੇਂ ਸ਼ਾਮਿਲ ਹੋਏ ਮੈੰਬਰਾਂ ਬਲਵਿੰਦਰ ਸਿੰਘ, ਵਰਿੰਦਰ ਸਿੰਘ, ਜਾਗਰ ਸਿੰਘ, ਅਰਜੁਨ ਸਿੰਘ ਦਾ ਹਾਰ ਪਾਕੇ ਸਵਾਗਤ ਕੀਤਾ ਗਿਆ।ਅੰਗਰੇਜ ਸਿੰਘ ਚੀਮਾਂ ਦਾ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸਨ ਦਾ ਸੂਬਾ ਸਕੱਤਰ ਬਣਨ ਤੇ ਸਨਮਾਨਿਤ ਕੀਤਾ ਗਿਆ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜੀਤ ਸਿੰਘ ਬੰਗਾ,ਪਵਨ ਕੁਮਾਰ ਹੰਸ ਰਾਜ ਗਰਗ ,ਕੇਹਰ ਸਿੰਘ ਜੋਸ਼ਨ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰ ਅਤੇ ਮੁਲਾਜਮਾਂ ਦੀਆਂ ਮੰਗਾ ਨੂੰ ਬਿਲਕੁਲ ਹੀ ਅੱਖੋਂ ਪਰੋਖੇ ਕਰਨ ਦੀ ਜੋਰਦਾਰ ਸ਼ਬਦਾ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ। 17/7/2020 ਦਾ ਕੇਂਦਰੀ ਪੈਟਰਨ ਤੇ ਪੰਜਾਬ ਦੇ ਮੁਲਾਜਮਾਂ ਨੂੰ ਤਨਖਾਹ ਸਕੇਲ ਦੇਣ ਦਾ ਨੋਟੀਫਿਕੇਸਨ ਰੱਦ ਕੀਤਾ ਜਾਵੇ ।ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਤਨਖਾਹ ਕਮੀਸ਼ਨ ਦੀ ਦੀ ਰਿਪੋਰਟ ਜਾਰੀ ਕੀਤੀ ਜਾਵੇ। ਬੁਲਾਰਿਆਂ ਨੇ ਜਹਿਰੀਲੀ ਸ਼ਰਾਬ ਕਾਂਡ ਵਿੱਚ ਮਾਰੇ ਲੋਕਾਂ ਦੇ ਪਰਿਵਾਰਾਂ ਨਾਲ ਹਮਰਦੀ ਪ੍ਰਗਟ ਕੀਤੀ ਅਤੇ ਮੰਗ ਕੀਤੀ ਪੰਜਾਬ ਵਿੱਚ ਸਮੂਹ ਮਾਫੀਏ ਦਾ ਖਾਤਮਾ ਕੀਤਾ ਜਾਵੇ। ਮੰਗਾਂ ਦੀ ਪ੍ਰਾਪਤੀ ਤੱਕ ਪੰਜਾਬ ਯੂ ਟੀ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦਾ ਸੰਘਰਸ਼ ਜਾਰੀ ਰਹੇਗਾ।