ਦੇਸ਼ ਦੀ ਆਰਥਿਕਤਾ ਲਈ ‘ਭਾਜਪਾ’ ਸਭ ਤੋਂ ਵੱਡਾ ਖ਼ਤਰਾ : ਜਾਖ਼ੜ

0
194

ਲੁਧਿਆਣਾ ਅਸ਼ੋਕ ਪੁਰੀ, ਸਰਬਜੀਤ ਪਨੇਸਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖ਼ੜ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਆਰਥਿਕਤਾ ਲਈ ਸਭ ਤੋਂ ਵੱਡਾ ਖ਼ਤਰਾ ਬਣ ਗਈ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਨੂੰ ਅੱਖੋਂ ਪਰੋਖੇ ਕਰਕੇ ਹੋਰ ਕਾਰੋਬਾਰੀ ਘਰਾਣਿਆਂ ਨੂੰ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੀ. ਐੱਸ. ਟੀ. ਅਤੇ ਨੋਟਬੰਦੀ ਕਾਰਨ ਜਿੱਥੇ ਦੇਸ਼ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਟੁੱਟ ਗਈ ਹੈ, ਉਥੇ ਦੇਸ਼ ਦੇ ਹਰ ਵਰਗ ਦੇ ਲੋਕ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖ਼ੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੇ ਸਾਂਝੇ ਪ੍ਰਗਤੀਸ਼ੀਲ ਗਠਜੋੜ ਦੀ ਸਰਕਾਰ ਨੇ ਦੇਸ਼ ਨੂੰ ਮਸਾਂ ਆਰਥਿਕ ਤੌਰ ’ਤੇ ਲੀਹ ’ਤੇ ਲਿਆਂਦਾ ਸੀ ਪਰ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਦੇਸ਼ ਦੀ ਆਰਥਿਕਤਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋਈ ਪਈ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਜੀ. ਐੱਸ. ਟੀ. ਲਾਗੂ ਕਰਨ ਅਤੇ ਨੋਟਬੰਦੀ ਵਰਗੇ ਲਏ ਗਏ ਲੋਕ ਮਾਰੂ ਫੈਸਲਿਆਂ ਨਾਲ ਦੇਸ਼ ਦੀ ਆਰਥਿਕਤਾ ਨੂੰ ਵੱਡੀ ਢਾਹ ਲੱਗੀ ਹੈ। ਸ੍ਰੀ ਜਾਖ਼ੜ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕੁਝ ਕੁ ਵੱਡੇ ਘਰਾਣਿਆਂ ਨੂੰ ਗੈਰਕਾਨੂੰਨੀ ਤੌਰ ’ਤੇ ਆਰਥਿਕ ਲਾਭ ਦੇਣ ਲਈ ਦੇਸ਼ ਦੀ ਆਰਥਿਕਤਾ ਨਾਲ ਤਜ਼ਰਬੇ ਕਰ ਰਹੀ ਹੈ। ਪਿਛਲੇ ਸਮੇਂ ਦੌਰਾਨ ਇਨ੍ਹਾਂ ਵੱਡੇ ਘਰਾਣਿਆਂ ਨੂੰ 130 ਹਜ਼ਾਰ ਕਰੋੜ ਰੁਪਏ ਦੇ ਲਾਭ ਪਹੁੰਚਾਏ ਗਏ ਹਨ। ਇਨ੍ਹਾਂ ਘਰਾਣਿਆਂ ਦੇ ਕਾਰੋਬਾਰਾਂ ਨੂੰ ਲਾਭ ਪਹੁੰਚਾਉਣ ਲਈ ਹੀ ਬੀ. ਐੱਸ. ਐੱਨ. ਐੱਲ., ਇੰਡੀਅਨ ਆਇਲ, ਬੀ. ਪੀ. ਸੀ. ਐੱਲ. ਆਦਿ ਸਰਕਾਰੀ ਅਦਾਰਿਆਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਇਹ ਅਦਾਰੇ ਬੰਦ ਹੁੰਦੇ ਹਨ ਤਾਂ ਇਸ ਨਾਲ ਇਨ੍ਹਾਂ ਅਦਾਰਿਆਂ ਵਿੱਚ ਕੰਮ ਕਰਦੇ ਲੱਖਾਂ ਕਾਮੇ ਵੀ ਬੇਰੁਜ਼ਗਾਰ ਹੋ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰੇਕ ਸਾਲ 2 ਕਰੋੜ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਤਾਂ ਕੀ ਪੂਰਾ ਕਰਨਾ ਸੀ ਸਗੋਂ ਸਰਕਾਰੀ ਨੌਕਰੀਪੇਸ਼ਾ ਲੋਕਾਂ ਨੂੰ ਨੌਕਰੀਆਂ ਤੋਂ ਕੱਢਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਜਾਖੜ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਸਨਮੁੱਖ ਪੰਜਾਬ ਦੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਆਰਥਿਕ ਸਹਾਇਤਾ ਜਾਰੀ ਕਰਨ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਕਰੀਬ 1700 ਕਰੋੜ ਰੁਪਏ ਬਣਦੀ ਹੈ, ਜੋ ਕਿ ਕੇਂਦਰ ਸਰਕਾਰ ਨੂੰ ਅਦਾ ਕਰਨੀ ਚਾਹੀਦੀ ਹੈ। ਉਨ੍ਹਾਂ ਇਨ੍ਹਾਂ ਦੋਸ਼ਾਂ ਦਾ ਵੀ ਖੰਡਨ ਕੀਤਾ ਕਿ ਦੇਸ਼ ਵਿੱਚ ਹਵਾ ਗੁਣਵੱਤਾ ਵਿੱਚ ਦਿਨੋਂ ਦਿਨ ਆ ਰਹੇ ਨਿਘਾਰ ਲਈ ਪੰਜਾਬ ਦੇ ਕਿਸਾਨ
ਜਿੰਮੇਵਾਰ ਹਨ। ਸ੍ਰੀ ਜਾਖੜ ਨੇ ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀਅਤ ਅਤੇ ਦੇਸ਼ ਨੂੰ ਬਚਾਉਣ ਲਈ ਲੋਕਾਂ ਨੂੰ ਘਰਘਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜਾਗਰੂਕ ਕਰਨ ਤਾਂ ਦੋ ਪੂਰੇ ਦੇਸ਼ ਵਿੱਚ ਭਾਜਪਾ ਦੇ ਖ਼ਿਲਾਫ਼ ਲੋਕ ਰੋਹ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ। ਇਸ ਧਰਨੇ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪਾਇਲ ਦੇ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ, ਜ਼ਿਲ੍ਹਾ ਕਾਂਗਰਸ ਪ੍ਰਧਾਨ (ਸ਼ਹਿਰੀ) ਸ਼੍ਰੀ ਅਸ਼ਵਨੀ ਸ਼ਰਮਾ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰ. ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਕਾਂਗਰਸੀ ਆਗੂ ਸ੍ਰ. ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਸ਼ਹਿਰ ਦੇ ਪ੍ਰਸਿੱਧ ਸਨਅਤੀ ਅਤੇ ਵਪਾਰੀ ਆਗੂ ਸ੍ਰ. ਜਸਵੰਤ ਸਿੰਘ ਟੱਕਰ, ਸ੍ਰੀ ਰਾਜਨ ਗੁਪਤਾ, ਸ੍ਰੀ ਦਰਸ਼ਨ ਡਾਬਰ, ਸ੍ਰੀ ਰਜਨੀਸ਼ ਅਹੂਜਾ, ਸ੍ਰੀ ਵਿਪਨ ਵਿਨਾਇਕ ਅਤੇ ਸ੍ਰੀ ਵਿਨੋਦ ਭਾਰਤੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਚੇਅਰਮੈਨ ਸ੍ਰੀ ਕੇ. ਕੇ. ਬਾਵਾ, ਚੇਅਰਮੈਨ ਸ੍ਰੀ ਪਵਨ ਦੀਵਾਨ, ਉਪ-ਚੇਅਰਮੈਨ ਸ੍ਰ. ਕਰਨ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ (ਦਿਹਾਤੀ) ਸ੍ਰ. ਕਰਨਜੀਤ ਸਿੰਘ ਸੋਨੀ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਸ਼੍ਰੀਮਤੀ ਲੀਨਾ ਟਪਾਰੀਆ ਅਤੇ ਸ੍ਰੀਮਤੀ ਗੁਰਦੀਪ ਕੌਰ ਦੋਵੇਂ ਮਹਿਲਾ ਜ਼ਿਲ੍ਹਾ ਪ੍ਰਧਾਨ, ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਸ੍ਰ. ਈਸ਼ਵਰਜੋਤ ਸਿੰਘ ਚੀਮਾ, ਸ੍ਰੀ ਕਾਮਿਲ ਬੋਪਾਰਾਏ, ਸ੍ਰੀ ਨਰੇਸ਼ ਧੀਂਗਾਨ, ਸ੍ਰ. ਜੋਗਿੰਦਰ ਸਿੰਘ ਜੰਗੀ, ਸ੍ਰ. ਤਜਿੰਦਰ ਸਿੰਘ ਲਾਡੀ ਜੱਸੜ, ਬਲਾਕ ਸੰਮਤੀ ਚੇਅਰਮੈਨ ਸ੍ਰ. ਿਪਾਲ ਸਿੰਘ ਬੁੱਟਰ ਨੱਥੋਵਾਲ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।