ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਡਾਇਰੈਕਟਰ ਟਰਾਂਸਪੋਰਟ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ

ਚੰਡੀਗੜ੍ਹ : ਅੱਜ ਪੰਜਾਬ ਰੋਡਵੇਜ਼ (Punjab Roadways) /ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (Punbus ) ਅਤੇ ਪੀ.ਆਰ.ਟੀ.ਸੀ (PRTC ) ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ ਹੋ ਗਈ ਹੈ। ਨੋਟਿਸ ਅਨੁਸਾਰ ਮੁਲਤਵੀ ਕੀਤੇ ਬੱਸ ਸਟੈਂਡ ਬੰਦ ਦੇ ਫੈਸਲੇ ਨੂੰ ਸਾਰੇ ਸ਼ਹਿਰਾਂ ਦੇ ਬੱਸ ਸਟੈਂਡ 4 ਘੰਟੇ ਲਈ ਬੰਦ ਕਰਕੇ ਜਿੱਥੇ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ ,ਉੱਥੇ ਹੀ ਆਮ ਲੋਕਾਂ ਨੂੰ ਸਰਕਾਰੀ ਮਹਿਕਮਿਆਂ ਨੂੰ ਬਚਾਉਣ ਦੀ ਲੜਾਈ ਵਿੱਚ ਸਾਥ ਦੇਣ ਦੀ ਅਪੀਲ ਵੀ ਕੀਤੀ ਹੈ। Transport workers strike : ਇਸ ਮੌਕੇ ਚੰਡੀਗੜ੍ਹ ਡਿਪੂ ਦੇ ਗੇਟ ‘ਤੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਬਲਜੀਤ ਸਿੰਘ ਗਿੱਲ, ਮੀਤ ਪ੍ਰਧਾਨ ਪ੍ਰਦੀਪ ਕੁਮਾਰ,ਜੋਧ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜ ਰਹੇ ਹਾਂ ਅਤੇ ਹੁਣ ਵੀ ਮਿਤੀ 10 ਮਈ ਨੂੰ ਮੰਗਾਂ ਸਬੰਧੀ ਹੜਤਾਲ ਦਾ ਨੋਟਿਸ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ, ਸੈਕਟਰੀ ਟਰਾਂਸਪੋਰਟ,ਐਮ ਡੀ PRTC , ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ, ਨੂੰ ਭੇਜਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ ਅਤੇ ਨਾ ਹੀ ਮਸਲੇ ਦਾ ਹੱਲ ਕੱਢਿਆ ਗਿਆ ਹੈ। ਅੱਜ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਖਾਨਾਂ ਪੂਰਤੀ ਲਈ ਮੀਟਿੰਗ ਬੁਲਾਈ ਹੈ ,ਜਿਸ ਕਾਰਨ ਮਜ਼ਬੂਰਨ ਮੁਲਾਜ਼ਮਾਂ ਨੂੰ ਹੜਤਾਲ ‘ਤੇ ਜਾਣਾ ਪਿਆ। Transport workers strike : ਸ਼ਿਵ ਕੁਮਾਰ, ਗੁਰਪ੍ਰੀਤ ਸਿੰਘ, ਪਵਿੱਤਰ ਸਿੰਘ, ਹਰਵਿੰਦਰ ਸਿੰਘ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫੀਆ ਖ਼ਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਤ੍ਰਾਂਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਕੋਈ ਮਸਲਾ ਹੱਲ ਨਹੀਂ ਕੀਤਾ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣੀ ਸਬ-ਕਮੇਟੀ ਅਤੇ ਕੈਬਨਿਟ ਦੀ 18 ਜੂਨ ਨੂੰ ਹੋਈ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਮੰਤਰੀਆਂ, ਵਿਧਾਇਕਾਂ ਦੇ ਕੁੱਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਪਰ ਸਮੂਹ ਵਿਭਾਗਾਂ ਖਾਸ ਤੌਰ ਤੇ ਟਰਾਂਸਪੋਰਟ ਵਿਭਾਗ ਵਿੱਚ ਪਿਛਲੇ 14-15 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ, ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ। Transport workers strike : ਜਦੋਂ ਸੰਘਰਸ਼ ਕਰਕੇ ਮੁਲਾਜ਼ਮਾਂ ਨੂੰ ਸਰਕਾਰ ਮੀਟਿੰਗਾਂ ਦਾ ਸਮਾਂ ਦਿੰਦੀ ਹੈ ਤਾਂ ਮੀਟਿੰਗ ਵਾਲੇ ਦਿਨ ਮੁਲਾਜ਼ਮਾਂ ਨੂੰ ਮਿਲਣ ਤੋਂ ਭੱਜ ਜਾਂਦੀ ਹੈ। ਜਦੋਂ ਕੋਈ ਹੱਕ ਮੰਗਦਾ ਹੈ ਤਾਂ ਲਾਠੀਚਾਰਜ,ਪਾਣੀ ਦੀਆਂ ਬੁਛਾੜਾਂ,ਅੱਥਰੂ ਗੈਸ ਪਲਾਸਟਿਕ ਦੀਆਂ ਗੋਲੀਆਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸ ਲਈ ਯੂਨੀਅਨ ਵਲੋਂ ਨੋਟਿਸ ਅਨੁਸਾਰ ਮਿਤੀ 28-29-30 ਦੀ ਹੜਤਾਲ ਕਰਨ ਲਈ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮ ਮਜਬੂਰ ਹੋ ਗਏ ਹਨ ਅਤੇ ਇਸ ਵਾਰ ਅਸੀਂ ਸਰਕਾਰ ਪਾਸੋਂ ਮੀਟਿੰਗ ਦਾ ਸਮਾਂ ਨਹੀਂ ਨੋਟੀਫਿਕੇਸ਼ਨ ਜਾਂ ਸਰਕਾਰ ਵੱਲੋਂ ਤਿਆਰ ਕੀਤੀ ਪ੍ਰਪੋਜਲ ਦੀ ਮੰਗ ਕਰਦੇ ਹਨ ਕਿਉਂਕਿ ਮੀਟਿੰਗ ਦਾ ਸਮਾਂ ਦੇ ਕੇ ਸਰਕਾਰ ਭੱਜ ਜਾਂਦੀ ਹੈ ਅਤੇ ਸੰਘਰਸ਼ ਕਰਦੇ ਮੁਲਾਜ਼ਮਾਂ ਨੂੰ ਟਾਇਮ ਟਪਾਉ ਨੀਤੀ ਤਹਿਤ ਮੀਟਿੰਗ ਦੀ ਪ੍ਰਕਿਰਿਆ ਰਾਹੀਂ ਟਾਲਵੱਟੂ ਨੀਤੀ ਸਰਕਾਰ ਪਿਛਲੇ ਸਾਢ਼ੇ ਚਾਰ ਸਾਲ ਅਪਣਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 4 ਸਾਲਾਂ ਵਿੱਚ ਟਰਾਂਸਪੋਰਟ ਵਿਭਾਗ ਦਾ ਕੋਈ ਵੀ ਹੱਲ ਨਾ ਕਰਨਾ ,ਨਵੀਆਂ ਬੱਸਾਂ ਨਾ ਪਾਉਣਾ ,ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦਾ ਫਲੀਟ ਪੂਰਾ ਨਾ ਕਰਨਾ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਾ ਕਰਨਾ , ਲੋਕਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦੇਣ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਟਰਾਂਸਪੋਰਟ ਮਾਫੀਆ ਨਾਲ ਮਿਲੀ ਹੈ ਅਤੇ ਸਰਕਾਰੀ ਟਰਾਂਸਪੋਰਟ ਖਤਮ ਕਰਨਾ ਚਾਹੁੰਦੀ ਹੈ । ਆਗੂਆਂ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੂੰ ਤਰੁੰਤ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤੀ ਜਾਵੇ। ਰਿਪੋਰਟਾਂ ਦੀਆਂ ਕੰਡੀਸ਼ਨਾਂ ਰੱਦ ਕੀਤੀਆਂ ਜਾਣ ,ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋਣ ‘ਤੇ 50 ਲੱਖ ਰੁਪਏ ਦੀ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਗੁਰਪ੍ਰੀਤ ਸਿੰਘ,ਸੋਹਣ ਲਾਲ,ਰਾਜਵੰਤ ਸਿੰਘ ਇੰਦਰਜੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਚਿਰ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੱਕਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਕੱਲ 29 ਜੂਨ ਨੂੰ ਸ਼ਾਹੀ ਸ਼ਹਿਰ ਪਟਿਆਲੇ ਵਿਖੇ ਰੋਸ ਰੈਲੀ ਕਰਕੇ ਮੋਤੀ ਮਹਿਲ ਵੱਲ ਕੂਚ ਕੀਤਾ ਜਾਵੇਗਾ ਅਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਸਮੇਂ ਹਾਜ਼ਿਰ ਸਮੂੰਹ ਆਗੂਆਂ ਨੇ ਸਮੂਹ ਵਿਭਾਗਾਂ ਦੀਆਂ ਜੱਥੇਬੰਦੀਆਂ ਅਤੇ ਆਮ ਲੋਕਾਂ ਨੂੰ ਸਰਕਾਰੀ ਟਰਾਂਸਪੋਰਟ ਬਚਾਉਣ ਅਤੇ ਰੋਜ਼ਗਾਰ ਪੱਕਾ ਕਰਨ ਲਈ ਰੱਖੇ ਸੰਘਰਸ਼ਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

1.