ਪ੍ਰਿਯੰਕਾ ਤੋਂ ਬਾਅਦ ਰਾਹੁਲ ਗਾਂਧੀ ਜਾਣਗੇ ਲਖੀਮਪੁਰ ਖੀਰੀ, ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

Rahul Gandhi Lakhimpur Kheri Visit: ਲਖੀਮਪੁਰ ਖੀਰੀ 'ਚ ਹਿੰਸਾ ਤੋਂ ਬਾਅਦ ਤੋਂ ਉੱਤਰ ਪ੍ਰਦੇਸ਼ 'ਚ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਦਲਾਂ ਦੇ ਤਮਾਮ ਲੀਡਰ ਲਖਨਊ ਰਾਹੀਂ ਲਖੀਮਪੁਰ ਖੀਰੀ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਯੂਪੀ ਦੀ ਰਾਜਧਾਨੀ ਲਖਨਊ 'ਚ ਅੱਠ ਨਵੰਬਰ ਤਕ ਧਾਰਾ-144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੌਰਾਨ ਖ਼ਬਰ ਆਈ ਹੈ ਕਿ ਪ੍ਰਿਯੰਕਾ ਗਾਂਧੀ ਤੋਂ ਬਾਅਦ ਰਾਹੁਲ ਗਾਂਧੀ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ। ਕਾਂਗਰਸ ਨੇ ਰਾਹੁਲ ਗਾਂਧੀ ਦੇ ਲਖੀਮਪੁਰ ਖੀਰੀ ਜਾਣ ਲਈ ਸਰਕਾਰ ਕੋਲੋਂ ਇਜਾਜ਼ਤ ਮੰਗੀ ਸੀ ਪਰ ਖ਼ਬਰਾਂ ਅਨੁਸਾਰ ਸੂਬਾ ਸਰਕਾਰ ਨੇ ਰਾਹੁਲ ਗਾਂਧੀ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦੋਣ ਤੋਂ ਇਨਕਾਰ ਕਰ ਦਿੱਤਾ ਹੈ। ਖ਼ਬਰਾਂ ਅਨੁਸਾਰ ਰਾਹੁਲ ਗਾਂਧੀ ਅੱਜ ਸਵੇਰੇ 10 ਵਜੇ ਦਿੱਲੀ ਵਿਚ 24 ਅਕਬਰ ਰੋਡ ਸਥਿਤ ਕਾਂਗਰਸ ਦਫ਼ਤਰ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਆਗੂ ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵੀ ਲਖੀਮਪੁਰ ਜਾਣਗੇ। ਦੱਸਣਯੋਗ ਹੈ ਕਿ ਰਾਹੁਲ ਅਜਿਹੇ ਸਮੇਂ ਲਖੀਮਪੁਰ ਖੀਰੀ ਆਉਣ ਦੀ ਯੋਜਨਾ ਬਣਾ ਰਹੇ ਹਨ ਜਦੋਂ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਪੁਲਿਸ ਹਿਰਾਸਤ ਵਿੱਚ ਹੈ। ਜਦੋਂ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ, ਰਾਹੁਲ ਗਾਂਧੀ ਪ੍ਰਿਯੰਕਾ ਗਾਂਧੀ ਨੂੰ ਲਗਾਤਾਰ ਉਤਸ਼ਾਹਤ ਕਰ ਰਹੇ ਹਨ। ਉਸਨੇ ਮੰਗਲਵਾਰ ਸਵੇਰੇ ਟਵੀਟ ਕੀਤਾ ਅਤੇ ਕਿਹਾ, “ਜਿਸਨੂੰ ਹਿਰਾਸਤ ਵਿੱਚ ਰੱਖਿਆ ਜਾਂਦਾ ਹੈ ਉਹ ਡਰਦਾ ਨਹੀਂ - ਇੱਕ ਸੱਚਾ ਕਾਂਗਰਸੀ, ਹਾਰ ਨਹੀਂ ਮੰਨੇਗਾ! ਸੱਤਿਆਗ੍ਰਹਿ ਨਹੀਂ ਰੁਕਣਗੇ। #FarmersProtest "

1.