ਪੁਲਿਸ ਨੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਵਾਲੇ ਬੇਰੁਜ਼ਗਾਰ ਟੈਟ ਪਾਸ ਅਧਿਆਪਕਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ (Siswan Farm House Punjab CM )ਸਿਸਵਾਂ ਸਥਿਤ ਫਾਰਮ ਹਾਊਸ ‘ਤੇ ਪ੍ਰਦਰਸ਼ਨ ਕਰਨ ਗਏ ਬੇਰੁਜ਼ਗਾਰ ਅਧਿਆਪਕਾਂ (Unemployed teachers Protest ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੇਰੁਜ਼ਗਾਰ ਅਧਿਆਪਕ ਅੱਜ ਸਵੇਰੇ ਅਚਾਨਕ ਸਿਸਵਾਂ ਫਾਰਮ ਹਾਊਸ ‘ਤੇ ਪੁੱਜੇ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। teachers Protest : ਇਸੇ ਦੌਰਾਨ ਅਚਾਨਕ ਸਿਸਵਾਂ ਫਾਰਮ ਪੁੱਜੇ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਦੇ ਪੁੱਜਣ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਲਈ ਸੰਕਟ ਜਿਹੀ ਸਥਿਤੀ ਬਣ ਗਈ। ਇਸ ਦੌਰਾਨ ਅੰਦੋਲਨਕਾਰੀ ਅਧਿਆਪਕਾਂ ਨੂੰ ਫਾਰਮ ਹਾਊਸ ਦੇ ਨੇੜੇ ਹੀ ਰੋਕ ਲਿਆ ਗਿਆ ਅਤੇ ਉਨ੍ਹਾਂ ਨੂੰ ਉਥੇ ਹੀ ਬੈਠਣ ਲਈ ਮਜਬੂਰ ਕੀਤਾ ਗਿਆ ਪਰ ਜਦ ਅਧਿਆਪਕ ਨਹੀਂ ਮੰਨੇ ਤਾਂ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਕੁਝ ਬੇਰੁਜ਼ਗਾਰ ਪੁਲੀਸ ਨਾਲ ਖਿੱਚਧੂਹ ਕਾਰਨ ਬੇਹੋਸ਼ ਹੋ ਗਏ ਹਨ। teachers Protest : ਦਰਅਸਲ ‘ਚ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਵੱਡੀ ਗਿਣਤੀ ਵਿੱਚ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਪਹੁੰਚ ਗਏ ਹਨ। ਇਸ ਦੌਰਾਨ ਗੁਪਤ ਢੰਗ ਨਾਲ ਅਧਿਆਪਕਾਂ ਦੇ ਸਿਸਵਾਂ ਫਾਰਮ ਨੇੜੇ ਪਹੁੰਚਣ ਨਾਲ ਪੁਲਿਸ ਨੂੰ ਹੱਥਾ ਪੈਰਾਂ ਦੀ ਪੈ ਗਈ। ਬੇਰੁਜ਼ਗਾਰ ਅਧਿਆਪਕਾਂ ਦੇ ਇਸ ਐਕਸ਼ਨ ਨੇ ਪੁਲਿਸ ਦੇ ਖੁਫੀਆ ਤੰਤਰ ਨੂੰ ਫੇਲ੍ਹ ਕਰ ਦਿੱਤਾ। teachers Protest : ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਇਕ ਬੇਰੁਜ਼ਗਾਰ ਅਧਿਆਪਕ ਪਟਿਆਲਾ ਵਿਚ ਟਾਵਰ ਉੱਤੇ ਚੜ੍ਹਿਆਂ ਹੋਇਆ ਹੈ। ਜਿਸ ਦੀ ਹਾਲਤ ਦਿਨੋਂ ਦਿਨ ਵਿਗੜੀ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਤੋਂ ਅਸੀਂ ਉਡੀਕ ਕਰ ਰਹੇ ਹਾਂ, ਪਰ ਮੁੱਖ ਮੰਤਰੀ ਨੇ ਕਦੇ ਕਿਸੇ ਦੀ ਗੱਲ ਨਹੀਂ ਸੁਣੀ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਅੱਜ ਉਸ ਨੂੰ ਇਨਸਾਫ ਦੇ ਕੇ ਉਸਦੀ ਜਾਨ ਬਚਾਈ ਜਾਵੇ।

1.