ਪੁਲਸ ਲੋਕਾਂ ਦੇ ਸਹਿਯੋਗ ਨਾਲ ਹੀ ਜੁਰਮ ’ਤੇ ਕਾਬੂ ਪਾ ਸਕਦੀ ਹੈ-ਡੀ.ਐਸ.ਪੀ ਨਵੇਂ ਡੀਐਸਪੀ ਜਤਿੰਦਰਪਾਲ ਸਿੰਘ ਨੇ ਸੰਭਾਲਿਆ ਅਹੁਦਾ

ਤਪਾ ਮੰਡੀ, 16 ਅਕਤੂਬਰ (ਵਿਸ਼ਵਜੀਤ ਸ਼ਰਮਾ/ਬੰਟੀ ਦੀਕਸ਼ਿਤ/ਭੁਸ਼ਨ ਘੜੈਲਾ)-ਜ਼ਿਲਾ ਪੁਲੀਸ ਮੁਖੀ ਬਰਨਾਲਾ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਸ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਪੁਲਿਸ ਜੁਰਮ ’ਤੇ ਕਾਬੂ ਪਾ ਸਕਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜਨ ਤਪਾ ਵਿਖੇ ਨਵੇਂ ਆਏ ਡੀਐਸਪੀ ਜਤਿੰਦਰਪਾਲ ਸਿੰਘ ਨੇ ਗੱਲਬਾਤ ਦੌਰਾਨ ਕੀਤਾ। ਉਨਾਂ ਕਿਹਾ ਕਿ ਅਗਰ ਸ਼ਹਿਰ ’ਚ ਕੋਈ ਗਲਤ ਅਨਸ਼ਰ ਕੋਈ ਗਲਤ ਕੰਮ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨਾਂ ਨਸੇ ਦੇ ਸੁਦਾਗਰਾਂ ਨੂੰ ਤਾੜਣਾ ਕਰਦਿਆਂ ਕਿਹਾ ਕਿ ਅਗਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਇਲਾਕੇ ’ਚ ਕਾਬੂ ਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸਿਆ ਨਹੀ ਜਾਵੇਗਾ, ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਜੋ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ, ਉਨਾਂ ਦੀ ਪਾਲਣਾ ਕਰਨ ’ਚ ਪੁਲਸ ਦਾ ਭਰਪੂਰ ਸਹਿਯੋਗ ਕਰਨ। ਉਨਾਂ ਕਿਹਾ ਕਿ ਹਰੇਕ ਸ਼ਹਿਰੀ ਦਾ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਰੀਡਰ ਤਰਸੇਮ ਸਿੰਘ ਅਤੇ ਸਟਾਫ ਹਾਜ਼ਰ ਸੀ।

1.