ਪਾਵਰਕਾਮ ਸੀ ਐੱਚ ਬੀ ਠੇਕਾ ਕਾਮਿਆਂ ਵੱਲੋਂ ਸਹਾਇਕ ਕਿਰਤ ਕਮਿਸ਼ਨਰ, ਲੇਬਰ ਇੰਸਪੈਕਟਰ ਤੇ ਪਾਵਰਕਾਮ ਦੇ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ

0
126

ਰਾਮਪੁਰਾ ਫੂਲ ਰਾਜ ਜੋਸ਼ੀ
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਬੂਟਾ ਸਿੰਘ ਵੱਲੋਂਸਾਹਿਤਕ ਕਿਰਤ ਕਮਿਸ਼ਨਰ ਲੇਬਰ ਇੰਸਪੈਕਟਰ ਤੇ ਪਾਵਰਕਾਮ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਕੀਤੀ ਗਈ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐੱਚ ਬੀ ਠੇਕਾ ਕਾਮੇ ਕਰੋਨਾ ਕਹਿਰ ਦੌਰਾਨ ਐਮਰਜੈਂਸੀ ਸੇਵਾਵਾਂ ਨਿਭਾ ਰਹੇ ਹਨ । ਲੋਕਾਂ ਤੱਕ ਤੇ ਹਸਪਤਾਲਾਂ ਤੱਕ ਨਿਰਵਿਘਨ ਸਪਲਾਈ ਪਹੁੰਚਾ ਰਹੇ ਹਨ । ਪਰ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਤੇ ਕਿਰਤ ਵਿਭਾਗ ਕਿਰਤ ਮੰਤਰੀ ਵੱਲੋਂ ਕਾਮਿਆਂ ਦਾ ਹੌਸਲਾ ਅਫ਼ਜਾਈ ਕਰਨ ਦੀ ਬਜਾਏ ਪਾਵਰਕਾਮ ਸੀ ਐੱਚ ਬੀ ਠੇਕਾ ਕਾਮਿਆਂ ਦੀਆਂ ਛਾਂਟੀਆਂ ਕਰਕੇ ਉਨ੍ਹਾਂ ਨੂੰ ਘਰਾਂ ਨੂੰ ਤੋਰਿਆ ਜਾ ਰਿਹਾ ਹੈ ਸੀ ਐੱਚ ਬੀ ਠੇਕਾ ਕਾਮਿਆਂ ਦਾ ਕੰਮ ਬਿਜਲੀ ਦਾ ਖਤਰਨਾਕ ਹੋਣ ਕਰਕੇ ਕਈ ਸੀ ਐੱਚ ਬੀ ਠੇਕਾ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਕਈ ਕਾਮੇ ਕਰੰਟ ਲੱਗਣ ਕਾਰਨ ਅਪੰਗ ਹੋ ਗਏ ਜਿਹਨਾਂ ਦੇ ਕੇ ਪਰਿਵਾਰਕ ਮੈਂਬਰਾਂ ਨੂੰ ਪਾਵਰਕਾਮ ਦੀ ਮੈਨੇਜਮੈਂਟ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਵੱਲੋਂ ਕੋਈ ਵੀ ਮੁਆਵਜ਼ਾ ਨੌਕਰੀ ਤੇ ਮਿਲਣ ਵਾਲੀਆਂ ਸਹੂਲਤਾਂ ਨਹੀਂ ਦਿੱਤੀਆਂ ਗਈਆਂ ਸਨ ਕਿਰਤ ਵਿਭਾਗ ਅਤੇ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੂੰ 2016 ਤੋਂ ਮੰਗਾਂ ਪ੍ਰਤੀ ਮੰਗ ਪੱਤਰ ਦਿੰਦੇ ਆ ਰਹੇ ਹਾਂ ਸੰਘਰਸ਼ਾਂ ਦੇ ਦੌਰਾਨ ਕਿਰਤ ਵਿਭਾਗ ਅਧਿਕਾਰੀ ਪਾਵਰਕਾਮ ਦੀ ਮੈਨੇਜਮੈਂਟ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੰਗਾਂ ਨੂੰ ਲੈ ਕੇ ਅਨੇਕਾਂ ਮੀਟਿੰਗ ਹੋਈਆਂ ਜਿਸ ਵਿੱਚ ਮਿਤੀ 17-03-2020 ਨੂੰ ਕਿਰਤ ਮੰਤਰੀ ਤੇ ਪਾਵਰਕਾਮ ਮੈਨੇਜਮੈਂਟ ਕਿਰਤ ਵਿਭਾਗ ਅਧਿਕਾਰੀਆਂ ਦੀ ਜਥੇਬੰਦੀ ਨਾਲ ਮੀਟਿੰਗ ਵਿਚ ਹੋਏ ਫੈਸਲਿਆਂ ਅਨੁਸਾਰ ਛਾਟੀੰ ਨੀਤੀ ਪੱਕੇ ਤੌਰ ਤੇ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ, ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਤੇ ਪੰਜਾਹ ਲੱਖ ਬੀਮੇ ਦੇ ਘੇਰੇ ਵਿੱਚ ਲਿਆਉਣ, ਨਵੀਂ ਕਲਮ ਭਰਤੀ ਕਰਨ ਤੋਂ ਪਹਿਲਾਂ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਤਜਰਬੇ ਦੇ ਆਧਾਰ ਤੇ ਰੈਗੂਲਰ ਕਰਨ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਕਰਨ ਬਾਰੇ ਫੈਸਲਾ ਹੋਇਆ ਸੀ ਜਿਸ ਨੂੰ ਕਿਰਤ ਵਿਭਾਗ ਅਧਿਕਾਰੀ ਕਿਰਤ ਮੰਤਰੀ ਤੇ ਪਾਵਰਕਾਮ ਦੀ ਮੈਨੇਜਮੈਂਟ ਲਾਗੂ ਨਹੀਂ ਕਰ ਰਹੀ ਮੀਟਿੰਗ ਵਿਚ ਹੋਏ ਫ਼ੈਸਲਿਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਜਿਸ ਦੇ ਕਾਰਨ ਸੀ ਐੱਚ ਬੀ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਅੱਜ ਉਨ੍ਹਾਂ ਨੂੰ ਮਜਬੂਰ ਹੋ ਕੇ ਭੁੱਖ ਹੜਤਾਲ ਤੇ ਬੈਠਣਾ ਪਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਤੇ ਕਿਰਤ ਵਿਭਾਗ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਮਿਤੀ 10 ਅਗਸਤ ਤੱਕ ਭੁੱਖ ਹੜਤਾਲ ਜਾਰੀ ਰਹੇਗੀ ਤੇ 18 ਅਗਸਤ 2020 ਨੂੰ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਦਫ਼ਤਰ ਵਿਖੇ ਸੰਘਰਸ਼ ਵਿੱਢਿਆ ਜਾਵੇਗਾ।