ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ

0
523

ਡੇਰਾ ਬਾਬਾ ਨਾਨਕ/ ਕਲਾਨੌਰ, – ਇੰਦਰ ਮੋਹਨ ਸਿੰਘ ਸੋਢੀ
ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਭਾਈ ਬੇਅੰਤ ਸਿੰਘ, ਭਾਈ ਕੇਹਰ ਸਿੰਘ ਦੇ 31ਵੇਂ ਸ਼ਹੀਦੀ ਦਿਹਾੜੇ ਅਤੇ ਤਿਆਗ ਦੀ ਮੂਰਤ ਬੀਬੀ ਸੁਰਿੰਦਰ ਕੌਰ ਸੁਪਤਨੀ ਭਾਈ ਸਤਵੰਤ ਸਿੰਘ ਅਗਵਾਨ ਦੀ 19ਵੇਂ ਬਰਸੀ ਸਮਾਗਮਾਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਗੁ:ਯਾਦਗਾਰ-ਏ-ਸ਼ਹੀਦਾਂ, ਪਿੰਡ ਅਗਵਾਨ ਵਿਖੇ ਹੋ ਰਹੇ ਹਨ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਹੋਰਨਾਂ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਮਿਤੀ 4 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 6 ਜਨਵਰੀ ਨੂੰ ਪੈਣਗੇ। ਭੋਗ ਉਪਰੰਤ ਸੁੰਦਰ ਦੀਵਾਨ ਸੱਜਣਗੇ, ਜਿਨ੍ਹਾਂ ਵਿਚ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਵੱਖ-ਵੱਖ ਸੰਪਰਦਾਵਾਂ, ਅਖੰਡ ਕੀਰਤਨੀ ਜਥੇ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਕੀਰਤਨੀ ਜਥੇ, ਢਾਡੀ, ਕਵੀਸ਼ਰ ਅਤੇ ਕਥਾਵਾਚਕਾਂ ਵੱਲੋਂ ਵਿਸ਼ੇਸ਼ ਹਾਜ਼ਰੀ ਭਰੀ ਜਾਵੇਗੀ। ਉਨਾਂ ਦੱਸਿਆ ਕਿ ਇਸ ਮੌਕੇ ਤੇ ਅੰਮ੍ਰਿਤ ਸੰਚਾਰ ਵੀ ਹੋਣਗੇ। ਬਰਸੀ ਦੇ ਮੌਕੇ ਤੇ ਖੂਨਦਾਨ ਕੈਂਪ ਵੀ ਲੱਗਣਗੇ। ਇਸ ਮੌਕੇ ਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉਨਾਂ ਨੇ ਵੱਧ ਚੜ੍ਹ ਕੇ ਸੰਗਤਾਂ ਨੂੰ ਇਹਨਾਂ ਸ਼ਹੀਦੀ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ।