ਪਿੰਡ ਦੌਲਤਪੁਰਾ ਨੀਵਾਂ ਦੇ 20 ਪਰਵਾਰ ਹੋਏ ਕਾਂਗਰਸ ਪਾਰਟੀ ’ਚ ਸ਼ਾਮਲ, ਵਿਧਾਇਕ ਡਾ.ਹਰਜੋਤ ਨੇ ਕੀਤਾ ਸਵਾਗਤ

0
310

ਮੋਗਾ ਇਕਬਾਲ ਸਿੰਘ ਖਹਿਰਾ
ਅੱਜ ਮੋਗਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਦੌਲਤਪੁਰਾ ਨੀਵਾਂ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ 20 ਪਰਵਾਰ ਨੇ ਵਿਧਾਇਕ ਡਾ. ਹਰਜੋਤ ਕਮਲ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਇਸ ਮੌਕੇ ਗੁਲਸ਼ਨ ਗਾਬਾ ਸਰਪੰਚ ਦੌਲਤਪੁਰਾ ਤੇ ਚੇਅਰਮੈਨ ਬਲਾਕ ਸੰਮਤੀ ਗੁਰਵਿੰਦਰ ਸਿੰਘ, ਧੀਰਜ ਕੁਮਾਰ, ਭੁਪਿੰਦਰ ਸਿੰਘ, ਜਸਪਾਲ ਸਿੰਘ, ਜਸਵੰਤ ਸਿੰਘ, ਦਰਸ਼ਨ ਸਿੰਘ, ਸਤਪਾਲ, ਗੁਰਸੇਵਕ (ਸਾਰੇ ਪੰਚਾਇਤ ਮੈਂਬਰ) ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਜਰਨੈਲ ਸਿੰਘ, ਵਿਸ਼ਾਲ ਕੁਮਾਰ, ਬੇਅੰਤ ਸਿੰਘ, ਰਾਜ ਕੁਮਾਰ, ਨਿੱਕਾ ਸਿੰਘ, ਬੂਟਾ ਸਿੰਘ, ਗੁਰਤੇਜ ਸਿੰਘ, ਜਰਨੈਲ ਸਿੰਘ, ਜੁਗਿੰਦਰ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਦਲੀਪ ਕੁਮਾਰ, ਸੁਰੇਸ਼ ਬਹਾਦਰ, ਮਨਦੀਪ ਕੌਰ, ਕੁਲਦੀਪ ਕੌਰ, ਗੁਰਦੇਵ ਕੌਰ, ਅਮਰਜੀਤ ਕੌਰ, ਸਵਰਨਜੀਤ ਕੌਰ, ਜਸਵਿੰਦਰ ਕੌਰ, ਜਸਪਾਲ ਕੌਰ, ਰਮਨਦੀਪ ਕੌਰ, ਲਖਬੀਰ ਕੌਰ, ਰੁਪਿੰਦਰ ਕੌਰ, ਅਮਨਦੀਪ ਕੌਰ, ਸੁਸ਼ਮਿਤਾ ਆਦਿ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਾ. ਹਰਜੋਤ ਨੇ ਆਖਿਆ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ’ਤੇ ਉਹ ਸਾਰਿਆਂ ਦਾ ਸਵਾਗਤ ਕਰਦੇ ਹਨ ਤੇ ਸ਼ਾਮਲ ਹੋਏ ਪਰਵਾਰਾਂ ਤੇ ਭਰੋਸਾ ਹੈ ਕਿ ਇਹ ਜੁਝਾਰੂ ਵਰਕਰਾਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਨਾ ਸਿਰਫ਼ ਕਾਂਗਰਸ ਪਾਰਟੀ ਨੂੰ ਮਜਬੂੁਤੀ ਮਿਲੇਗੀ ਬਲਕਿ ਮਿਸ਼ਨ ਫਤਿਹ ਤੋਂ ਇਲਾਵਾ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪਹੰੁਚਾਉਣ ਵਿਚ ਵੀ ਇਹ ਆਗੂ ਸਾਰਥਕ ਯੋਗਦਾਨ ਪਾ ਸਕਣਗੇ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਬਲਾਕ ਸੰਮਤੀ ਦੀ ਚੋਣ ਲਈ ਕਾਗਜ਼ ਭਰਨ ਵਾਲੇ ਮਨਿੰਦਰ ਸਿੰਘ ਦੀ ਮਾਤਾ ਮਨਦੀਪ ਕੌਰ ਨੇ ਆਖਿਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਮੋਗਾ ਹਲਕੇ ਵਿਚ ਵਿਧਾਇਕ ਡਾ. ਹਰਜੋਤ ਕਮਲ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੇ ਉਨਾਂ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਛੱਡਦਿਆਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ।