ਪਿੰਡ ਰਾਜਗੜ੍ਹ ਕੁੱਬੇ ’ਚ ਬਸਪਾ ਨੇ ਕੀਤੀ ਮੀਟਿੰਗ

0
3240

ਮੌੜ ਮੰਡੀ ਸ਼ਾਮ ਲਾਲ ਜੋਧਪੁਰੀਆ
2022 ਦੀਆਂ ਵਿਧਾਨ ਸਭਾ ਚੋਣਾ ਨੂੰ ਲੈ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ, ਜਿਸਦੇ ਚਲਦੇ ਬਹੁਜਨ ਸਮਾਜ ਪਾਰਟੀ ਹਲਕਾ ਮੌੜ ਦੇ ਪ੍ਰਧਾਨ ਬੱਲੂ ਸਿੰਘ ਤੇ ਹਲਕਾ ਇੰਚਾਰਜ਼ ਦੁਸਿਹਰਾ ਸਿੰਘ ਦੀ ਅਗਵਾਈ ਹੇਠ ਪਿੰਡ ਰਾਜਗੜ ਕੁੱਬੇ ਵਿਖੇ ਵਰਕਰ ਮੀਟਿੰਗ ਹੋਈ, ਇਸ ਮੀਟਿੰਗ ਵਿਚ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਜੋਗਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਡਾ. ਜੋਗਿੰਦਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਅਪਣਾਉਣ ਲਈ ਸੂਬੇ ਅੰਦਰ ਮਿਸ਼ਨ 2022 ਨੂੰ ਫਤਿਹ ਕਰਨ ਲਈ ਇਕੱਠੇ ਹੋਣ ਦੀ ਲੋੜ ਹੈ, ਤਾਂ ਜੋ ਮਿਸ਼ਨ ਨੂੰ ਫਤਿਹ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਗਰੀਬ ਵਿਦਿਆਰਥੀਆਂ ਦਾ ਵਜੀਫ਼ਾ ਹੜੱਪ ਕਰ ਲਿਆ ਹੈ, ਜਿਸ ਕਾਰਨ ਗਰੀਬ ਵਿਦਿਆਰਥੀ ਇਸ ਵਜੀਫ਼ੇ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਪਾਸ ਕੀਤੇ ਗਏ ਆਰਡੀਨੈਂਸ ਦੀ ਸਖਤ ਸ਼ਬਦਾਂ ’ਚ ਨਿਖੇਦੀ ਕਰਦੇ ਹੋਏ ਕਿਹਾ ਕਿ ਇਹ ਆਰਡੀਨੈਂਸ ਕਿਸਾਨ, ਮਜਦੂਰਾਂ ਅਤੇ ਆੜਤੀਆਂ ਦੇ ਭਵਿੱਖ ਨੂੰ ਤਬਾਹ ਕਰਕੇ ਕਾਰਪੋਰੇਟ ਘਰਾਣਿਆਂ ਦੇ ਮੁਥਾਜ ਬਣਾ ਦੇਵੇਗਾ। ਉਨਾਂ ਐਲਾਨ ਕੀਤਾ ਕਿ ਸਰਕਾਰ ਖ਼ਿਲਾਫ਼ 28 ਸਤੰਬਰ ਨੂੰ ਬਠਿੰਡਾ ਵਿਖੇ ਰੋਸ ਮਾਰਚ ਕੀਤਾ ਜਾਵੇਗਾ। ਉਨਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਬਠਿੰਡਾ ਵਿਖੇ ਪਹੁੰਚ ਕੇ ਰੋਸ ਮਾਰਚ ’ਚ ਸ਼ਮੂਲੀਅਤ ਕਰਨ, ਤਾਂ ਜੋ ਗਰੀਬਾਂ ਨਾਲ ਹੋ ਰਹੀ ਧੱਕੇਸ਼ਾਹੀਆਂ ਦਾ ਡਟਵਾਂ ਵਿਰੋਧ ਕੀਤਾ ਜਾਵੇ। ਇਸ ਮੌਕੇ ਪਾਰਟੀ ’ਚ ਸਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ’ਚ ਉਨਾਂ ਨੂੰ ਪੁਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਰਾਮ ਸਿੰਘ, ਕਰਨੈਲ ਸਿੰਘ ਸਾਬਕਾ ਪੰਚ, ਪਿਆਰਾ ਸਿੰਘ, ਕੁਲਦੀਪ ਸਿੰਘ, ਬਿੱਲੂ ਸਿੰਘ, ਪਾਲੀ, ਜਗਤਾਰ ਸਿੰਘ, ਸਤਨਾਮ ਸਿੰਘ, ਮੱਘਰ ਸਿੰਘ, ਤਾਰਾ ਸਿੰਘ, ਹੰਸਾ ਸਿੰਘ, ਹਰਬੰਸ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਰਕਰ ਮੌਜੂਦ ਸਨ।