ਪਿੰਡ ਹਮੀਦੀ ਵਿਖੇ 13ਵਾਂ ਖੂਨਦਾਨ ਕੈਂਪ ਭਲਕੇ

0
51

ਮਹਿਲ ਕਲਾਂ ਬਲਵਿੰਦਰ ਵਜੀਦਕੇ
ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ ਵਲੋ ਗ੍ਰਾਮ ਪੰਚਾਇਤ ਹਮੀਦੀ, ਰੈਡ ਕਰਾਸ ਸੁਸਾਇਟੀ ਬਰਨਾਲਾ, ਲੋਕਲ ਗੁਰਦੁਆਰਾ ਕਮੇਟੀ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਸੁਤੰਤਰਤਾ ਸੈਨਾਨੀ ਕੈਪਟਨ ਚੰਦਾ ਸਿੰਘ ਮਾਂਗਟ ਦੀ ਯਾਦ ਨੂੰ ਸਮਰਪਿਤ 25 ਮਾਰਚ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਪਿੰਡ ਹਮੀਦੀ (ਬਰਨਾਲਾ) ਵਿਖੇ ਲਗਾਏ ਜਾ ਰਹੇ 13ਵੇਂ ਵਿਸ਼ਾਲ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਮੁੱਖ ਪ੍ਰਬੰਧਕ ਸਮਾਜ ਸੇਵੀ ਜਸਵਿੰਦਰ ਸਿੰਘ ਮਾਂਗਟ, ਗੁਰਦੁਆਰਾ ਕਮੇਟੀ ਪ੍ਰਧਾਨ ਏਕਮ ਸਿੰਘ ਦਿਉਲ, ਪ੍ਰੈੱਸ ਕਲੱਬ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਢਿੱਲੋ ਨੇ ਸਾਂਝੇ ਤੌਰ ਦਿੱਤੀ। ਉਨਾਂ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਮੁੱਖ ਮਹਿਮਾਨ ਵਜੋ ਸ਼ਾਮਿਲ ਹੋ ਕੇ ਕੈਂਪ ਦਾ ਉਦਘਾਟਨ ਕਰਨਗੇ। ਜਦੋ ਕਿ ਸਾਬਕਾ ਮੈਂਬਰ ਪਾਰਲੀਮੈਂਟ ਸ: ਰਾਜਦੇਵ ਸਿੰਘ ਖਾਲਸਾ ਵਿਸ਼ੇਸ਼ ਮਹਿਮਾਨ ਵਜੋ ਸ਼ਿਰਕਤ ਕਰਕੇ ਖੂਨਦਾਨੀਆਂ ਨੂੰ ਅਸ਼ੀਰਵਾਦ ਦੇਣਗੇ। ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਨੂੰ ਖੂਨਦਾਨ ਕਰਨ ਵਾਲੇ ਨੌਜ਼ਵਾਨਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪੰਚ ਅਮਰ ਸਿੰਘ ਚੋਪੜਾ, ਪਰਮਜੀਤ ਕੌਰ, ਗੁਰਮੀਤ ਸਿੰਘ, ਪ੍ਰੇਮ ਸਿੰਘ, ਸਰਬਜੀਤ ਕੌਰ ਪੰਚ ਆਦਿ ਹਾਜ਼ਰ ਸਨ।