ਪੰਜਾਬ ’ਚ 34 ਕੋਰੋਨਾ ਪਾਜ਼ੇਟਿਵ

0
133

ਚੰਡੀਗੜ੍ਹ ਆਵਾਜ਼ ਬਿੳੂਰੋ
ਅੱਜ ਕੋਰੋਨਾ ਵਾਇਰਸ ਤੋਂ ਪੀੜਤ ਜਲੰਧਰ ਦੇ ਇੱਕ ਵਿਅਕਤੀ ਦੀ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ਵਿਖੇ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਜਲੰਧਰ ਵਿਖੇ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗਿਣਤੀ 9 ਤੱਕ ਜਾ ਪੁੱਜੀ। ਸੂਤਰਾਂ ਅਨੁਸਾਰ ਜਲੰਧਰ ਦੇ ਟੈਗੋਰ ਨਗਰ ਦੇ ਵਸਨੀਕ 64 ਸਾਲਾ ਵਿਅਕਤੀ ਮਹਿੰਦਰ ਪਾਲ ਕਪੂਰ ਨੂੰ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਕਾਰਨ ਗੜਾ ਦੇ ਐੱਸ.ਜੀ.ਐੱਲ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ’ਚ ਰੈਫਰ ਕੀਤਾ ਗਿਆ ਸੀ। ਜਿੱਥੇ ਬੀਤੀ ਦੇਰ ਰਾਤ ਉਸ ਦੀ ਮੌਤ ਹੋ ਗਈ। ਸਿਵਲ ਸਰਜਨ ਰਾਜੇਸ਼ ਬੱਗਾ ਅਨੁਸਾਰ ਉਕਤ ਵਿਅਕਤੀ ਦੀ ਬੀਤੇ ਦਿਨ ਹੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਸੀ। ਇਹ ਮਰੀਜ ਸ਼ੂਗਰ ਦੀ ਬਿਮਾਰੀ ਤੋਂ ਵੀ ਪੀੜਤ ਸੀ। ਜ਼ਿਲ੍ਹਾ ਜਲੰਧਰ ਵਿਖੇ ਹੁਣ ਤੱਕ ਕੋਰੋਨਾ ਪਾਜੇਟਿਵ ਮਰੀਜਾਂ ਦੀ ਕੁਲ ਗਿਣਤੀ 258 ਹੋ ਗਈ। 12 ਹੋਰ ਨਵੇਂ ਮਰੀਜਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ’ਚੋਂ ਅੰਮਿ੍ਰਤਸਰ ਤੋਂ 3, ਹੁਸ਼ਿਆਰਪੁਰ ਤੋਂ 4, ਪਠਾਨਕੋਟ ਤੋਂ 4 ਅਤੇ ਬਰਨਾਲਾ ਤੋਂ 1 ਮਰੀਜ ਸ਼ਾਮਲ ਹੈ। ਹੁਣ ਤੱਕ ਸੂਬੇ ਵਿੱਚ 47 ਮੌਤਾਂ ਦੀ ਪੁਸ਼ਟੀ ਹੋਈ ਹੈ। ਇੱਕ ਮਰੀਜ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ, ਜਿਸ ਨੂੰ ਵੈਂਟੀਲੇਟਰ ਸਪੋਟ ਦਿੱਤੀ ਜਾ ਰਹੀ ਹੈ। ਸਰਕਾਰੀ ਰਿਪੋਰਟ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 300 ਹੈ। ਹੁਣ ਤੱਕ 101036 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 2376 ਪਾਜੇਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ 2029 ਮਰੀਜ ਸਿਹਤਯਾਬ ਹੋਏ ਹਨ।