ਬਾਬਾ ਫ਼ਰੀਦ ਕਾਲਜ ਵਿਖੇ ਐਮ.ਸੀ.ਏ ਪਹਿਲਾ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ

0
95

ਬਠਿੰਡਾ ਗੌਰਵ ਕਾਲਡਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਸੀ. ਏ. ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਐਮ.ਸੀ. ਏ. ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਬੇਅੰਤ ਕੌਰ ਨੇ 9.04 ਐਸ.ਜੀ.ਪੀ.ਏ. ਗ੍ਰੇਡ ਪ੍ਰਾਪਤ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ 8.67 ਐਸ.ਜੀ.ਪੀ.ਏ. ਗ੍ਰੇਡ ਪ੍ਰਾਪਤ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਰਵਨੀਤ ਕੌਰ ਨੇ 8.62 ਐਸ.ਜੀ.ਪੀ.ਏ. ਗ੍ਰੇਡ ਨਾਲ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਇਸ ਸ਼ਾਨਦਾਰ ਨਤੀਜੇ ਲਈ ਕੰਪਿਊਟਰ ਵਿਭਾਗ ਦੇ ਮੁਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤਜਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਸਖ਼ਤ ਮਿਹਨਤ ਕਰ ਕੇ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਉਸਾਰੂ ਵਿੱਦਿਅਕ ਮਾਹੌਲ, ਆਧੁਨਿਕ ਕੰਪਿਊਟਰ ਲੈਬਜ਼ ਦੇ ਨਾਲ-ਨਾਲ ਲਾਈਵ ਪ੍ਰੋਜੈਕਟਾਂ, ਸੈਮੀਨਾਰਾਂ ਅਤੇ ਆਯੋਜਿਤ ਵਰਕਸ਼ਾਪਾਂ ਦਾ ਅਜਿਹੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਿੱਚ ਮਹੱਤਵਪੂਰਨ ਰੋਲ ਰਿਹਾ ਹੈ। ਇਸ ਤੋਂ ਇਲਾਵਾ ਐਮ. ਸੀ.ਏ. ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਯੂ.ਜੀ.ਸੀ. ਨੈੱਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵੀ ਕਲਾਸ ਰੂਮ ਪੜ੍ਹਾਈ ਦੇ ਨਾਲ-ਨਾਲ ਕਰਵਾਈ ਜਾਂਦੀ ਹੈ । ਇਹਨਾਂ ਉਪਰਾਲਿਆਂ ਦੀ ਬਦੌਲਤ ਹੀ ਐਮ.ਸੀ. ਏ. ਪਹਿਲਾ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ।