ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਸਬ ਕਮੇਟੀ ਦੀ ਇਕੱਤਰਤਾ ਦੌਰਾਨ ਕੀਤੇ ਅਹਿਮ ਫੈਸਲੇ

0
309

ਬਹਾਦਰਗੜ੍ਹ/ਪਟਿਆਲਾ ਜੱਸੀ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਏ ਜਾਣ ਸਬੰਧੀ ਸਬ ਕਮੇਟੀ ਦੀ ਇਕੱਤਰਤਾ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਹੋਈ। ਇਕੱਤਰਤਾ ਦੌਰਾਨ ਵੱਖ-ਵੱਖ ਮਤਿਆਂ ਨੂੰ ਪਾਸ ਕਰਦਿਆਂ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਤੋਂ ਅੰਮਿ੍ਰਤਸਰ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਸਬੰਧੀ ਇਕ ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁੱਖ ਸਮਾਗਮ ਹੋਵੇਗਾ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧ ਅਸਥਾਨਾਂ ਵਿਖੇ ਧਾਰਮਕ ਸਮਾਗਮ ਆਯੋਜਿਤ ਕੀਤੇ ਜਾਣਗੇ ਅਤੇ ਮੁੱਖ ਸਮਾਗਮ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮਨਾਏ ਜਾਣ ਸਬੰਧੀ ਵੀ ਫੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ, ਤਖਤ ਸ੍ਰੀ ਆਨੰਦਪੁਰ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਇਲਾਵਾ ਪੰਜਾਬ-ਹਰਿਆਣਾ ਸਮੇਤ ਵੱਖ-ਵੱਖ ਰਾਜਾਂ ’ਚ ਸਮਾਗਮਾਂ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਪ੍ਰਬੰਧ ਅਧੀਨ ਸਕੂਲਾਂ-ਕਾਲਜਾਂ ਵਿਚ ਸੈਮੀਨਾਰ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੀ ਸਦੀਵੀ ਯਾਦ ਵਾਸਤੇ ਅੰਤਰ ਧਰਮ ਸੰਵਾਦ ਕੇਂਦਰ ਵੀ ਸਥਾਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਅੰਤਿ੍ਰੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਅੰਤਿ੍ਰੰਗ ਕਮੇਟੀ ਕੁਲਵੰਤ ਸਿੰਘ ਮੰਨਣ, ਸੈਕਟਰੀ ਸਿੱਖਿਆ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਡਾ. ਪਰਮਵੀਰ ਸਿੰਘ, ਡਾ. ਸਰਬਜਿੰਦਰ ਸਿੰਘ, ਡਾਇਰੈਕਟਰ ਡਾ. ਚਮਕੌਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਨਿੱਜੀ ਸਹਾਇਕ ਡਾ. ਸੁਖਬੀਰ ਸਿੰਘ ਆਦਿ ਹਾਜ਼ਰ ਸਨ।