ਬੌਰਿਸ ਜੌਹਨਸਨ ਦੀ ਭਾਰਤ ਯਾਤਰਾ ਰੱਦ

0
53

ਲੰਡਨ-ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਦੇਸ਼ ਵਿੱਚ ਕਰੋਨਾ ਦੇ ਨਵੇਂ ਰੂਪ ਦੇ ਫੈਲਣ ਦੇ ਮੱਦੇਨਜਰ ਉਨ੍ਹਾਂ ਨੇ ਭਾਰਤ ਦੀ ਯਾਤਰਾ ਰੱਦ ਕਰ ਦਿੱਤੀ ਹੈ। ਵਰਨਣਯੋਗ ਹੈ ਕਿ ਸ੍ਰੀ ਬੌਰਿਸ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਸਨ। ਪ੍ਰਾਪਤ ਜਾਣਕਾਰੀ ਮੁਤਾਬਕ, “ਪ੍ਰਧਾਨ ਮੰਤਰੀ ਨੇ ਅੱਜ ਸਵੇਰੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਤੇ ਭਾਰਤ ਨਾ ਆ ਸਕਣ ’ਤੇ ਅਫਸੋਸ ਜਾਹਰ ਕੀਤਾ।