ਭਾਜਪਾ ਨੇ ਦੋ ਰਾਜਾਂ ਦੇ ਪ੍ਰਧਾਨ ਬਦਲੇ

0
176

ਨਵੀਂ ਦਿੱਲੀ – ਆਵਾਜ਼ ਬਿੳੂਰੋ
ਭਾਰਤੀ ਜਨਤਾ ਪਾਰਟੀ ਨੇ ਅੱਜ ਉੱਘੇ ਗਾਇਕ ਅਤੇ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਥਾਂ ਆਦੇਸ਼ ਗੁਪਤਾ ਨੂੰ ਦਿੱਲੀ ਭਾਜਪਾ ਦਾ ਨਵਾਂ ਪ੍ਰਧਾਨ ਬਣਾ ਦਿੱਤਾ ਹੈ। ਮਨੋਜ ਤਿਵਾੜੀ ਨੂੰ ਇਸ ਅਹੁਦੇ ਤੋਂ ਕਿਉਂ ਹਟਾਇਆ ਗਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਛਤੀਸਗੜ੍ਹ ਦਾ ਭਾਜਪਾ ਪ੍ਰਧਾਨ ਵੀ ਬਦਲ ਦਿੱਤਾ ਗਿਆ ਹੈ ਅਤੇ ਉਸ ਦੀ ਥਾਂ ਵਿਸ਼ਨੂੰ ਦੇਵ ਸਾਏ ਨੂੰ ਪ੍ਰਧਾਨ ਬਣਾਇਆ ਗਿਆ ਹੈ। ਦਿੱਲੀ ਭਾਜਪਾ ਦੇ ਵਰਕਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮਨੋਜ ਤਿਵਾੜੀ ਨੂੰ ਬਦਲ ਕੇ ਦਿੱਲੀ ਦੇ ਲੋਕਾਂ ਨਾਲ ਜਮੀਨੀ ਪੱਧਰ ਤੇ ਜੁੜੇ ਵਿਅਕਤੀ ਨੂੰ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਦਿੱਲੀ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਆਦੇਸ਼ ਗੁਪਤਾ ਦਿੱਲੀ ਨਗਰ ਨਿਗਮ ਦੇ ਉਤਰੀ ਖੇਤਰ ਦੇ ਮੇਅਰ ਰਹਿ ਚੁੱਕੇ ਹਨ, ਉਹ ਸਿਆਸਤ ਦੇ ਨਾਲ ਨਾਲ ਕਾਰੋਬਾਰੀ ਖੇਤਰ ਵਿੱਚ ਵੀ ਸਰਗਰਮ ਹਨ। ਭਾਜਪਾ ਨੇ ਉਨ੍ਹਾਂ ਨੂੰ ਪ੍ਰਧਾਨ ਬਣਾ ਕੇ ਦਿੱਲੀ ਦੇ ਕਾਰੋਬਾਰੀਆਂ ਨੂੰ ਆਪਣੇ ਨਾਲ ਜੋੜਨ ਦਾ ਨਿਸ਼ਾਨਾ ਮੁੱਖ ਰੱਖਿਆ ਹੈ।