ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਮ ਕਾਲੀ ਸੂਚੀ ਵਿੱਚੋਂ ਕੱਢਣਾ ਸ਼ਲਾਘਾਯੋਗ ਕਦਮ : ਮੋਨੂੰ ਚੀਮਾ

0
181

ਝਬਾਲ – ਕਿਰਪਾਲ ਸਿੰਘ ਸੋਹਲ
ਭਾਰਤ ਸਰਕਾਰ ਵਲੋਂ 312 ਸਿੱਖਾਂ ਦੇ ਨਾਮ ਕਾਲੀ ਸੂਚੀ ਵਿੱਚੋਂ ਕੱਢਣਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਸਮੁੱਚੇ ਸਿੱਖ ਭਾਈਚਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਮੁਨੀਸ਼ ਕੁਮਾਰ ਮੋਨੂੰ ਚੀਮਾ ਨੇ ਇੱਕ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਇਸ ਬਾਰੇ ਪਿੱਛਲੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ।ਅਤੇ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪ੍ਰਭਾਵਿਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਨਾਲ ਵਿਦੇਸ਼ਾਂ ਵਿੱਚ ਪਿੱਛਲੇ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਸਤਾ ਪੱਧਰਾ ਹੋ ਗਿਆ ਹੈ।ਕਿਉਂਕਿ ਕਾਲੀ ਸੂਚੀ ਵਿੱਚ ਨਾਮ ਆਉਣ ਕਾਰਨ ਪ੍ਰਭਾਵਿਤ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਰਹੇ ਸਨ।ਅਤੇ ਹੁਣ ਉਹ ਸਿੱਖ ਆਪਣੇ ਪਰਿਵਾਰਾਂ ਨਾਲ ਮਿਲ ਬੈਠ ਕੇ ਆਪਣੇ ਦੁੱਖ-ਸੁੱਖ ਸਾਂਝੇ ਕਰ ਸਕਣਗੇ।ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਉਹ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ ਅਤੇ ਆਪਣੇ ਗੁਰੂ ਘਰਾਂ ਦੇ ਦਰਸ਼ਨ ਦੀਦਾਰੇ ਕਰ ਸਕਣਗੇ।ਇਸ ਸ਼ਲਾਘਾਯੋਗ ਕਦਮ ਦਾ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮੈਂਬਰ ਦਿਲਯੋਧ ਸਿੰਘ, ਹਰਜੀਤ ਸਿੰਘ ਮੰਡ,ਪ੍ਰਦੀਪ ਸਿੰਘ ਉੱਪਲ,ਸਰਪੰਚ ਅਵਤਾਰ ਸਿੰਘ ਬੁਰਜ,ਸਰਪੰਚ ਸਰਵਣ ਸਿੰਘ ਸੋਹਲ,ਸਰਪੰਚ ਬਲਦੇਵ ਸਿੰਘ ਪੱਟੂ, ਅਤੇ ਆਦਿ ਮੌਜੂਦ ਸਨ।