ਮਾਸਕ, ਸ਼ੋਸਲ ਡਿਸਟੈਂਸ ਤੇ ਹੱਥਾਂ ਨੂੰ ਲਗਾਤਾਰ ਸ਼ੈਨੀਟਾਇਜ਼ ਕਰਨਾ ਹਨ ਕੋਰੋਨਾ ਵਾਇਰਸ ਤੋਂ ਬਚਣ ਦੇ ਮੁੱਖ ਨੁਕਤੇ – ਐੱਸ.ਡੀ.ਐੱਮ. ਬਟਾਲਾ

0
218

ਬਟਾਲਾ, ( ਜਸਵਿੰਦਰ ਬੇਦੀ ) – ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਕੇ, ਸ਼ੋਸਲ ਡਿਸਟੈਂਸ ਮੈਨਟੇਨ ਰੱਖਕੇ ਅਤੇ ਹੱਥਾਂ ਨੂੰ ਲਗਾਤਾਰ ਸੈਨੀਟਾਇਜ਼ ਕਰਕੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ’ਮਿਸ਼ਨ ਫ਼ਤਹਿ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਲੋਕਾਂ ਨੂੰ ਉਨਾਂ ਦੀ ਇੰਨਬਿੰਨ ਪਾਲਣਾ ਕਰਨ ਚਾਹੀਦੀ ਹੈ। ਐੱਸ.ਡੀ.ਐੱਮ. ਬਟਾਲਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ’ਮਿਸ਼ਨ ਫ਼ਤਹਿ’ ਮੁਹਿੰਮ ਵਿੱਢੀ ਗਈ ਹੈ। ’ਮਿਸ਼ਨ ਫ਼ਤਿਹ ਪੰਜਾਬ ਵਾਸੀਆਂ ਦੀ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਦੀ ਇਕ ਕੋਸ਼ਿਸ਼ ਹੈ। ਇਹ ਮੁਹਿੰਮ ਲੋਕਾਂ ਦੀ, ਲੋਕਾਂ ਵਲੋਂ ਤੇ ਲੋਕਾਂ ਲਈ ਹੈ।