ਮੁੱਖ ਮੰਤਰੀਆਂ ਵੱਲੋਂ ਪ੍ਰਧਾਨ ਮੰਤਰੀ ਨਾਲ ਗੱਲਬਾਤ ਅੱਜ

0
137

ਨਵੀਂ ਦਿੱਲੀ J  ਆਵਾਜ਼ ਬਿਊਰੋ
ਪ੍ਰਵਾਸੀ ਮਜ਼ਦੂਰਾਂ ਨੂੰ ਘਰੋਂ ਘਰੀ ਪਹੁੰਚਾਉਣ ਲਈ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 27 ਅਪ੍ਰੈਲ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨਗੇ।  ਸਮੂਹ ਸੂਬਿਆਂ ਦੇ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਗੰਭੀਰ ਹਨ। ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਦਾ ਮਸਲਾ ਬੇਹੱਦ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ 27 ਅਪ੍ਰੈਲ ਨੂੰ ਹੋ ਰਹੀ ਗੱਲਬਾਤ ਦੌਰਾਨ ਇਹ ਮਾਮਲਾ ਉਨ੍ਹਾਂ ਅੱਗੇ ਰੱਖਿਆ ਜਾਵੇਗਾ ਅਤੇ ਜੋ ਵੀ ਸੰਭਵ ਹੋਵੇਗਾ ਉਹ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਊਧਵ ਠਾਕਰੇ ਨੇ ਨਾਲ ਹੀ ਸਪੱਸ਼ਟ ਕੀਤਾ ਕਿ ਰੇਲਗੱਡੀਆਂ ਚਲਾਉਣ ਦਾ ਹਾਲੇ ਕੋਈ ਵਿਚਾਰ ਨਹੀਂ ਹੈ, ਕਿਉਂਕਿ ਅਸੀਂ ਕਿਤੇ ਵੀ ਲੋਕਾਂ ਦੀ ਭੀੜ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਹੁੰਦਾ ਹੈ ਤਾਂ ਲੌਕਡਾਊਨ ਅੱਗੇ ਤੋਂ ਅੱਗੇ ਲੰਬਾ ਹੁੰਦਾ ਜਾਵੇਗਾ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਕਿਹਾ ਹੈ ਕਿ ਸਾਡੇ ਨਾਗਰਿਕ ਮਜ਼ਦੂਰ ਜਿਨ੍ਹਾਂ ਜਿਨ੍ਹਾਂ ਸੂਬਿਆਂ ਵਿੱਚ ਫਸੇ ਹਨ।
ਉਨ੍ਹਾਂ ਨੂੰ ਉੱਥੋਂ ਲਿਆਉਣ ਲਈ ਵਿਸ਼ੇਸ਼ ਬੱਸਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ 98 ਬੱਸਾਂ ਰਾਹੀਂ 2500 ਤੋਂ ਵੱਧ ਮਜ਼ਦੂਰਾਂ ਨੂੰ ਆਪਣੇ ਸੂਬੇ ਵਿੱਚ ਲਿਆਂਦਾ, ਉਨ੍ਹਾਂ ਦਾ ਸਕਰੀਨਿੰਗ ਟੈਸਟ ਕਰਕੇ ਅਤੇ ਕੋਰੋਨਾ ਵਾਇਰਸ ਤੋਂ ਮੁਕਤ ਹੋਣ ਦੀ ਪੁਸ਼ਟੀ ਕਰਕੇ ਘਰੋਂ ਘਰੀਂ ਭੇਜ ਦਿੱਤਾ ਹੈ।