ਮੈਡੀਕਲ ਕਾਲਜਾਂ ਦੀਆਂ ਅਸਾਮੀਆਂ ਜਲਦੀ ਭਰੀਆਂ ਜਾਣਗੀਆਂ : ਸੋਨੀ

0
208

ਅੰਮਿ੍ਰਤਸਰ ਮੋਤਾ ਸਿੰਘ, ਹਰਪਾਲ ਸਿੰਘ
ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਲਦੀ ਹੀ ਪੰਜਾਬ ਦੇ ਸਾਰੇ ਮੈਡੀਕਲ ਕਾਲਜਾਂ ਦੀਆਂ ਅਸਾਮੀਆਂ ਭਰ ਦਿੱਤੀਆਂ ਜਾਣਗੀਆਂ। ਉਕਤ ਸਬਦਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਸਰਕਟ ਹਾਊਸ ਵਿਚ ਜਿਲਾ ਅਧਿਕਾਰੀਆਂ ਨਾਲ ਕੋਵਿਡ-19 ਦੇ ਮਾਮਲੇ ਉਤੇ ਕੀਤੀ ਹਫਤਾਵਾਰੀ ਮੀਟਿੰਗ ਉਪਰੰਤ ਮੀਡੀਏ ਨਾਲ ਗੱਲਬਾਤ ਕਰਦੇ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਇੰਨਾਂ ਪੋਸਟਾਂ ਤੋਂ ਇਲਾਵਾ ਵੀ ਜੇਕਰ ਅਮਲੇ ਦੀ ਕਿਸੇ ਖੇਤਰ ਵਿਚ ਅਮਲੇ ਦੀ ਲੋੜ ਪੈਂਦੀ ਹੈ ਤਾਂ ਉਹ ਅਧਿਕਾਰ ਕਾਲਜ ਪਿ੍ਰੰਸੀਪਲ ਨੂੰ ਦੇ ਦਿੱਤੇ ਗਏ ਹਨ ਅਤੇ ਉਹ ਆਊਟ ਸੋਰਸਿੰਗ ਰਾਹੀਂ ਇਹ ਭਰਤੀ ਕਰ ਸਕਦੇ ਹਨ। ਅੰਮਿ੍ਰਤਸਰ ਵਿਚ ਕੋਵਿਡ-19 ਦੀ ਸਥਿਤੀ ਬਾਰੇ ਬੋਲਦੇ ਉਨਾਂ ਕਿਹਾ ਕਿ ਸ਼ਹਿਰ ਵਿਚ ਸਥਿਤੀ ਕੰਟਰੋਲ ਹੇਠ ਹੈ, ਪਰ ਲਾਪਰਵਾਹੀ ਦੀ ਕੋਈ ਗੰਜਾਇਸ਼ ਨਹੀਂ ਹੈ। ਸ਼ਹਿਰ ਵਾਸੀ ਮਾਸਕ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ, ਇਸੇ ਵਿਚ ਹੀ ਭਲਾਈ ਹੈ। ਉਨਾਂ ਕਿਹਾ ਕਿ ਅਸੀਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਬਾਰੇ ਦੱਸ ਰਹੇ ਹਾਂ, ਪਰ ਅਜੇ ਵੀ ਕੁੱਝ ਲੋਕ ਸੜਕ ਉਤੇ ਅਜਿਹੇ ਵਿਖਾਈ ਪੈ ਜਾਂਦੇ ਹਨ, ਜੋ ਕਿ ਆਮ ਦੀ ਤਰਾਂ ਬਿਨਾਂ ਮਾਸਕ ਪਾਏ ਅਤੇ ਬਿਨਾਂ ਕਿਸੇ ਨਿੱਜੀ ਦੂਰੀ ਰੱਖੇ ਵਿਚਰਦੇ ਹਨ। ਸ੍ਰੀ ਸੋਨੀ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਪਿ੍ਰੰਸੀਪਲ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ, ਸਿਵਲ ਸਰਜਨ ਡਾ. ਨਵਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ।