ਮੱਧ ਪ੍ਰਦੇਸ਼ ਦੇ ਦਮੋਹ ਵਿਖੇ ਬੱਸ ਅੱਡੇ ‘ਤੇ ਖੜੀਆਂ 7 ਬੱਸਾਂ ਅੱਗ ਨਾਲ ਸੜ ਕੇ ਹੋਈਆਂ ਸੁਆਹ

0
116

ਮੱਧ ਪ੍ਰਦੇਸ਼ : ਮੱਧ ਪ੍ਰਦੇਸ਼ ਦੇ ਦਮੋਹ ਵਿੱਚ ਇੱਕ ਬੱਸ ਅੱਡੇ ‘ਤੇ ਖੜ੍ਹੀਆਂ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਹਾਦਸੇ ਵਿੱਚ ਤਕਰੀਬਨ 7 ਬੱਸਾਂ ਸੜ ਗਈਆਂ ਹਨ।

ਹਾਲਾਂਕਿ, ਰਾਹਤ ਵਾਲੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ।

ਦਮੋਹ ਦੇ ਸੀਐਸਪੀ ਅਭਿਸ਼ੇਕ ਤਿਵਾੜੀ ਨੇ ਕਿਹਾ ਕਿ ਅੱਗ ਨੂੰ ਕਾਬੂ ਵਿਚ ਕੀਤਾ ਗਿਆ ਹੈ। ਇਸ ਘਟਨਾ ਵਿਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।