ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਬੁੱਤਾਂ ਨੂੰ ਕੀਤਾ ਗਿਆ ਅਗਨੀ ਭੇਟ, ਸ਼੍ਰੀ ਰਾਮਲੀਲਾ ਵਿੱਚ ਭਾਗ ਲੈਣ ਵਾਲੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ

ਤਪਾ ਮੰਡੀ 15 ਅਕਤੂਬਰ ( ਵਿਸ਼ਵਜੀਤ ਸ਼ਰਮਾ ਬਂਟੀ ਦੀਕਸ਼ਿਤ ) ਸਥਾਨਕ ਸ੍ਰੀ ਰਾਮਲੀਲਾ ਅਤੇ ਦੁਸਹਿਰਾ ਕਮੇਟੀ ਵੱਲੋਂ ਅੱਜ ਰਾਮਲੀਲਾ ਗਰਾਊਂਡ ਵਿੱਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਬਡ਼ੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ ।ਇਸ ਮੌਕੇ ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਬੁੱਤਾਂ ਨੂੰ ਅਗਨੀ ਭੇਟ ਕੀਤਾ ਗਿਆ ਜਿਸ ਤੋਂ ਪਹਿਲਾਂ ਇਕ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮੰਡਲ ਵਿੱਚ ਹਲਕਾ ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਧੌਲਾ ,ਨਗਰ ਕੌਂਸਲ ਤਪਾ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ , ਟਰੱਕ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਭੂਤ ਅਤੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ ਜਿਨ੍ਹਾਂ ਨੇ ਰੀਬਨ ਕੱਟ ਕੇ ਦੁਸਹਿਰੇ ਦੇ ਮੇਲੇ ਦਾ ਰਸਮੀ ਉਦਘਾਟਨ ਕੀਤਾ । ਇਸ ਮੌਕੇ ਰਾਮਲੀਲਾ ਵਿੱਚ ਭਾਗ ਲੈਣ ਵਾਲੇ ਸਾਰੇ ਕਲਾਕਾਰਾਂ ਪ੍ਰਬੰਧਕਾਂ ਅਤੇ ਸਹਿਯੋਗੀ ਸੱਜਣਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਅਤੇ ਆਸਪਾਸ ਦੇ ਪਿੰਡਾਂ ਦੇ ਲੋਕ ਵੀ ਸ਼ਾਮਲ ਹੋਏ ਜਿਨ੍ਹਾਂ ਦੀ ਸੁਰੱਖਿਆ ਲਈ ਪੁਲਸ ਪ੍ਰਸ਼ਾਸਨ ਵੱਲੋਂ ਤਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ।

1.