ਲੋਕ ਸਭਾ ਸਪੀਕਰ ਓਮ ਬਿਰਲਾ ਬੋਲੇ- ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਮੇਰੀ ਜ਼ਿੰਮੇਵਾਰੀ

0
133

ਲੋਕ ਸਭਾ ਸਪੀਕਰ ਓਮ ਬਿਰਲਾ (Lok Sabha speaker Om Birla) ਨੇ ਸੰਸਦ ਭਵਨ ਦੇ ਅੰਦਰ ਆਪਣੇ ਚੈਂਬਰ ਵਿਚ ਖੁਰਾਕ ਸਕੱਤਰ ਅਤੇ ਭਾਰਤੀ ਖੁਰਾਕ ਨਿਗਮ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਓਮ ਬਿਰਲਾ ਨੇ ਰਾਜਸਥਾਨ ਦੇ ਕਿਸਾਨਾਂ ਦੀ ਕਣਕ ਦੀ ਖਰੀਦ ਬਾਰੇ ਚਰਚਾ ਕੀਤੀ।ਓਮ ਬਿਰਲਾ ਨੇ ਕਿਹਾ ਕਿ ਇਸ ਵਾਰ ਰਾਜਸਥਾਨ ਵਿੱਚ ਕਣਕ ਦੀ ਖਰੀਦ ਵੱਧ ਤੋਂ ਵੱਧ ਸਰਕਾਰੀ ਖਰੀਦ ਕੇਂਦਰਾਂ ‘ਤੇ ਕੀਤੀ ਜਾਵੇ।

ਅਜਿਹੇ ਪ੍ਰਬੰਧ ਹੋਣ ਕਿ ਕਿਸਾਨਾਂ ਨੂੰ ਮੰਡੀ ਵਿਚ ਆਉਣ ਸਮੇਂ ਕੋਈ ਮੁਸ਼ਕਲ ਨਾ ਆਵੇ। ਮੰਡੀ ਵਿਚ ਪਹੁੰਚਣ ਤੋਂ ਬਾਅਦ ਕਿਸਾਨਾਂ ਦੇ ਮਾਲ ਦੀ ਤੁਰਤ ਤੁਲਾਈ ਹੋਵੇ ਤੇ ਤੁਰਤ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ।

ਮੀਟਿੰਗ ਵਿੱਚ ਰੋਡਮੈਪ ਤਿਆਰ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬਿਰਲਾ ਨੇ ਕਿਹਾ ਕਿ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦੱਸਿਆ ਗਿਆ ਹੈ ਕਿ ਇਸ ਵਾਰ ਕਣਕ ਦੀ ਵਿਕਰੀ ਵਿਚ ਮੁਸ਼ਕਲਾਂ ਨਹੀਂ ਹੋਣੀਆਂ ਚਾਹੀਦੀਆਂ, ਇਸ ਉਤੇ ਉਨ੍ਹਾਂ ਨੂੰ ਵੀ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।

ਮੀਟਿੰਗ ਤੋਂ ਬਾਅਦ ਓਮ ਬਿਰਲਾ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਦੀ ਵਿਕਰੀ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ ਅਤੇ ਘੱਟੋ ਘੱਟ ਸਮਰਥਨ ਮੁੱਲ, ਜੋ ਕਿ ਸਰਕਾਰੀ ਭਾਅ ਹੈ, ਦਾ ਭੁਗਤਾਨ ਤੈਅ ਸਮੇਂ ਉਤੇ ਕੀਤਾ ਜਾਵੇਗਾ। ਓਮ ਬਿਰਲਾ ਨੇ ਕਿਹਾ ਕਿ ਮੈਂ ਜਿੱਥੇ ਵੀ ਜਾਂਦਾ ਹਾਂ, ਰਾਜਸਥਾਨ ਜਾਂ ਹੋਰ ਰਾਜ ਦੇ ਕਿਸਾਨਾਂ ਨੂੰ ਜੋ ਵੀ ਸਮੱਸਿਆ ਆਉਂਦੀ ਹੈ, ਉਸ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਾਂ, ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕਰਨਾ ਮੇਰੀ ਜ਼ਿੰਮੇਵਾਰੀ ਬਣਦੀ ਹੈ।

ਰਾਜਸਥਾਨੀ ਧਨੀਏ ਦੀ ਮੰਗ ਚਾਰੇ ਪਾਸੇ ਹੈ ਅਤੇ ਮੇਰੀ ਕੋਸ਼ਿਸ਼ ਹੈ ਕਿ ਮਸਾਲੇ ਦੇ ਉਤਪਾਦਾਂ ਵਿਚ ਭਾਰਤ ਵਿਚ ਬਿਹਤਰ ਪ੍ਰਦਰਸ਼ਨ ਕੀਤਾ ਜਾਵੇ ਅਤੇ ਪੂਰੇ ਬਾਜ਼ਾਰ ਵਿਚ ਇਸ ਦਾ ਅਧਿਕਾਰ ਕਾਇਮ ਕੀਤਾ ਜਾਵੇ।