ਲੰਗਰ ਤੇ ਪ੍ਰਸਾਦ ਵਰਤਾਉਣ ਦੀ ਪਾਬੰਦੀ ’ਤੇ ਸਰਕਾਰ ਨੂੰ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ : ਜਥੇਦਾਰ ਗੋਰਾ

0
367

ਬਟਾਲਾ ਭੁਪਿੰਦਰ ਸਿੰਘ ਸੋਢੀ
ਕੋਰੋਨਾ ਵਾਇਰਸ ਕਰਕੇ ਧਾਰਮਿਕ ਸਥਾਨਾਂ ਨੂੰ ਢਾਈ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਰੱਖਣ ਤੋਂ ਬਾਅਦ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਅੱਜ 8 ਜੂਨ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਦਿੱਤੀ ਇਜਾਜਤ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਕਤ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਖੁੱਲਣ ਤੇ ਸਮੂਹ ਸੰਗਤਾਂ ਚ ਖੁਸੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਜਿਥੇ ਇੱਕ ਪਾਸੇ ਸੰਗਤਾਂ ਵਿੱਚ ਖੁਸੀ ਹੈ ਉਥੇ ਦੂਸਰੇ ਪਾਸੇ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਤੇ ਲੰਗਰ-ਪ੍ਰਸਾਦ ਵਰਤਾਉਣ ਤੇ ਲਗਾਈ ਗਈ ਪਾਬੰਦੀ ਕਰਕੇ ਸਮੂਹ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਸੰਗਤਾਂ ਵਿੱਚ ਭਾਰੀ ਰੋਸ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸਾਦਿ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਹੈ ਜਿਸ ਨੂੰ ਗੁਰੂ ਘਰਾਂ ਵਿੱਚ ਵੰਡਣ ਦੀ ਲਗਾਈ ਰੋਕ ਜਾਇਜ ਨਹੀਂ ਹੈ। ਉਹਨਾਂ ਕਿਹਾ ਕਿ ਲੰਗਰ ਅਤੇ ਪ੍ਰਸਾਦ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।ਇਸ ਰੋਕ ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਕੋਰੋਨਾ ਦੀ ਔਖੀ ਘੜੀ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਰੋਜਾਨਾ ਲੰਗਰ ਤਿਆਰ ਕਰਕੇ ਪੰਜਾਬ ਸਰਕਾਰ, ਪ੍ਰਸਾਸਨ ਅਤੇ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਲੋੜਵੰਦਾਂ ਨੂੰ ਲੰਗਰ ਛਕਾ ਕੇ ਸੇਵਾ ਨਿਭਾਈ ਜਾਂਦੀ ਰਹੀ ਹੈ।