ਵਾਈ.ਐਸ. ਦੀ ਖਿਡਾਰਨ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ’ਚੋਂ ਚਾਂਦੀ ਦਾ ਤਗਮਾ ਜਿੱਤਿਆ

0
166

ਬਰਨਾਲਾ ਰਜਿੰਦਰ ਪ੍ਰਸ਼ਾਦ ਸਿੰਗਲਾ
ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੀ ਖਿਡਾਰਨ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਪੋਰਟਸ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਵਾਈ.ਐਸ. ਹੰਡਿਆਇਆ ਦੀ ਖਿਡਾਰਨ ਗੁਰਮਨਜੋਤ ਕੌਰ ਨੇ ਅੰਡਰ-19 ਦੇ ਅਥਲੈਟਿਕਸ ਮੁਕਾਬਲਿਆਂ ਵਿੱਚ 800 ਮੀਟਰ ਦੌੜ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਪਿ੍ਰੰਸੀਪਲ ਕੁਸਮ ਸ਼ਰਮਾ ਨੇ ਖਿਡਾਰਨ ਤੇ ਉਸਦੇ ਮਾਤਾ-ਪਿਤਾ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਰਾਜ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।