ਸ਼੍ਰੋਮਣੀ ਅਕਾਲੀ ਦਲ ਧਰਨੇ ’ਚ ‘ਆਪ’ ਅਤੇ ਕਾਂਗਰਸ ਦੀ ਮਿਲੀਭੁਗਤ ਕਰੇਗਾ ਜਗ ਜ਼ਾਹਿਰ : ਕੁਲਾਰ

0
69

ਲੁਧਿਆਣਾ ਅਸ਼ੋਕ ਪੁਰੀ
ਸ਼੍ਰੋਮਣੀ ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਮਿਲੀਭਗਤ ਨੂੰ ਲੈ ਕੇ ਪੰਜਾਬ ਵਾਸੀਆਂ ਦੇ ਸਨਮੁਖ ਜਗ ਜਾਹਿਰ ਕਰਨ ਲਈ ਹਲਕਾ ਆਤਮ ਨਗਰ ਵਿੱਚ ਜਨਤਾ ਨਗਰ ਚੌਕ ਵਿਖੇ 5 ਅਪ੍ਰੈਲ ਨੂੰ ਧਾਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਕੁਲਾਰ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਆਤਮ ਨਗਰ ਨੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹਲਕਾ ਆਤਮ ਨਗਰ ਵਿਖੇ ਕੀਤੀ, ਜਿਸ ਵਿੱਚ ਸੰਬੋਧਨ ਕਰਦਿਆਂ ਕੁਲਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਆਪਸ ‘ਚ ਮਿਲੇ ਹੋਏ ਹਨ . ਕੇਵਲ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ . ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਭਰਾ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੈਠੇ ਹਨ ਅਤੇ ਹਨ ਦੋਵਾਂ ਪਾਰਟੀਆਂ ਨੇ ਕਿਸਾਨ ਭਰਾਵਾਂ ਨਾਲ ਧੋਖਾ ਹੀ ਕੀਤਾ ਹੈ, ਜਦਕਿ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦੇ ਹੋਏ ਵੀ ਓਥੇ ਇਹ ਕਾਨੂਨ ਲਾਗੂ ਕਰ ਦਿੱਤੇ ਗਏ ਹਨ .ਜਦੋਂ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਬਣਾ ਕੇ ਲਾਗੂ ਕੀਤੇ, ਉਸ ਵਿਚ ਦਿੱਲੀ ਦੇ ਮੁਖ ਮੰਤਰੀ ਕੇਜਰੀਵਾਲ ਅਤੇ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਵੀ ਸਹਮਤੀ ਸੀ . ਅੱਜ ਲੋਕਾਂ ਦੀਆ ਅੱਖਾਂ ਵਿੱਚ ਘੱਟਾ ਪਾਉਣ ਲਈ ਕਿਸਾਨ ਹਿਤੈਸ਼ੀ ਹੋਣ ਦਾ ਰੌਲਾ ਪਾ ਰਹੇ ਹਨ . ਓਹਨਾ ਦੱਸਿਆ ਕਿ ਸਮੁੱਚੀ ਹਲਕਾ ਆਤਮ ਨਗਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਰੋਸ ਪ੍ਰਦਰਸ਼ਨ
ਜਨਤਾ ਨਗਰ ਚੌਕ ਵਿਖੇ ਕੀਤਾ ਜਾਵੇਗਾ।