ਸਹੂਲਤਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ : ਅਰੋੜਾ

0
368

ਹੁਸ਼ਿਆਰਪੁਰ ਅਜਨੋਹਾ
ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਇਹ ਵਿਚਾਰ ਉਨਾਂ ਵਾਰਡ ਨੰਬਰ 14 ਦੇ ਮੁਹੱਲਾ ਵਿਜੇ ਨਗਰ ਵਿੱਚ ਸੀਵਰੇਜ ਪਾਇਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਪ੍ਰਗਟ ਕੀਤੇ। ਉਨਾਂ ਕਿਹਾ ਕਿ ਸੀਵਰੇਜ ਸਬੰਧੀ ਵਾਰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਹੁਸ਼ਿਆਰਪੁਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਲਈ ਕਮਿਊਨਿਟੀ ਹਾਲ, ਕੈਂਸਰ ਹਸਪਤਾਲ, ਫੂਡ ਸਟਰੀਟ ਤੋਂ ਇਲਾਵਾ ਹੋਰ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਦਾ ਉਨਾਂ ਨੂੰ ਕਾਫੀ ਲਾਭ ਮਿਲੇਗਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰੀ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਅਤੇ ਇਸ ਦਾ ਲਾਭ ਪ੍ਰਾਪਤ ਕਰਨ। ਉਨਾਂ ਕਿਹਾ ਕਿ ਸਰਕਾਰ ਪੂਰਾ ਯਤਨ ਕਰਦੀ ਹੈ ਕਿ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ। ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੂਬੇ ਵਿੱਚ ਇਕ ਵਧੀਆ ਮਾਹੌਲ ਦੇਣ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਸਮਾਜ ਦਾ ਨਿਰਮਾਣ ਕੀਤਾ ਜਾਵੇ। ਉਨਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜਿਥੇ ਖੇਡ ਸਟੇਡੀਅਮ ਦਾ ਨਿਰਮਾਣ ਕਰਵਾ ਰਹੀ ਹੈ, ਉਥੇ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਯੋਜਨਾਵਾਂ ਤਹਿਤ ਕਰਜੇ ਦੇ ਕੇ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ।