ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਬਧ ਹੋਣ : ਅਕਾਲੀ ਦਲ

0
498

ਚੰਡੀਗੜ੍ਹ J ਬਾਗਾਂਵਾਲਾ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਸਾਰੇ ਸਰਕਾਰੀ ਹਸਤਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਭਧ ਕਰਵਾਉਣ, ਕੋਵਿਡ-19 ਖ਼ਿਲਾਫ ਲੜਾਈ ਵਿਚ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਦੀ ਮੱਦਦ ਲੈਣ ਅਤੇ ਸੁਰੱਖਿਆ ਲਈ ਇਸਤੇਮਾਲ ਹੁੰਦੇ ਮੈਡੀਕਲ ਉਪਕਰਣਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਆਈਆਂ ਹਨ ਕਿ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਸਪਲਾਈ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਦੋ ਨਰਸਾਂ ਕੋਰੋਨਾਵਾਇਰਸ ਤੋਂ ਪੀੜਤ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਏਕਾਂਤਵਾਸ ਵਿਚ ਪਾਉਣ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਉਹਨਾਂ ਕਿਹਾ ਕਿ ਸਾਰੇ ਸਿਹਤ ਵਰਕਰਾਂ ਲਈ ਸੁਰੱਖਿਅਤ ਉਪਕਰਨ ਬਹੁਤ ਹੀ ਜਰੂਰੀ ਹਨ। ਉਹਨਾਂ ਕਿਹਾ ਕਿ ਇਸ ਤ ੋਂ ਇਲਾਵਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ  ਸਿਹਤ ਵਰਕਰਾਂ ਦਾ ਇੱਕ ਇੱਕ ਕਰੋੜ ਰੁਪਏ ਦਾ ਬੀਮਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਆਪਣੀ ਡਿਊਟੀ ਨਿਭਾਉਂਦੇ ਸਮੇਂ ਉਹਨਾਂ ਅੰਦਰ ਅਸੁਰੱਖਿਆ ਦੀ ਭਾਵਨਾ ਨਾ ਆਵੇ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਾਫ ਸਫਾਈ ਦਾ ਉੱਚਿਤ ਪ੍ਰਬੰਧ ਕੀਤਾ ਜਾਵੇ। ਇਹ ਟਿੱਪਣੀ ਕਰਦਿਆਂ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਸਾਰੇ ਮਰੀਜ਼ਾਂ ਨੂੰ ਸੰਭਾਲਣ ਲਈ ਲੋੜੀਂਦੀਆਂ ਸਹੂਲਤਾਂ ਅਤੇ ਸਾਧਨ ਨਹੀਂ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਅਤੇ ਡਾਇਗਨੌਸਟਿਕ ਕੇਂਦਰਾਂ ਦੀ ਇਸ ਕੰਮ ਵਿਚ ਮੱਦਦ ਲੈਣੀ ਚਾਹੀਦੀ ਹੈ ਤਾਂ ਕਿ ਸਾਰੇ ਮਰੀਜ਼ਾਂ ਦਾ ਸਹੀ ਇਲਾਜ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਉੱਘੇ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹਾਲ ਹੀ ਵਿਚ ਹੋਈ ਮੰਦਭਾਗੀ ਮੌਤ ਨੇ ਸਰਕਾਰੀ ਹਸਪਤਾਲਾਂ ਅੰਦਰ ਮੁੱਢਲੀਆਂ ਸਹੂਲਤਾਂ ਦੀ ਕਮੀ ਨੂੰ ਉਜਾਗਰ ਕਰ ਦਿੱਤਾ ਹੈ। ਇਹਨਾਂ ਸਹੂਲਤਾਂ ਦੀ ਕਮੀ ਨੂੰ ਜੰਗੀ ਪੱਧਰ ਉੱਤੇ ਪੂਰਾ ਕਰਨਾ ਚਾਹੀਦਾ  ਹੈ ਅਤੇ ਪ੍ਰਾਈਵੇਟ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਵੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਇਸਤੇਮਾਲ ਵਿਚ ਲਿਆਂਦਾ ਜਾ ਸਕਦਾ ਹੈ।