ਸਿਹਤ ਵਿਭਾਗ ਵੱਲੋ ਮਾਡਲ ਟਾਊਨ ਫੇਜ਼-2 ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਕੈਂਪ ਲਗਾਇਆ

0
266

ਬਠਿੰਡਾ ਗੌਰਵ ਕਾਲੜਾ
ਸਿਹਤ ਵਿਭਾਗ ਦੀ ਮਾਸ ਮੀਡੀਆ ਬ੍ਰਾਂਚ ਵੱਲੋਂ ਸਿਵਲ ਸਰਜਨ ਬਠਿੰਡਾ ਡਾ ਅਮਰੀਕ ਸਿੰਘ ਸੰਧੂ ਦੀ ਦੇਖ-ਰੇਖ ਹੇਠ ਮਾਡਲ ਟਾਊਨ ਫੇਜ਼-2 ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਬਿਨ੍ਹਾਂ ਮਾਸਕ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ। ਬਾਜਾਰ ਵਿੱਚ ਜਾਣ ਸਮੇਂ ਸ਼ੋਸਲ ਡਿਸਟੈਨਸਿੰਗ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਹੱਥਾਂ ਨੂੰ ਦਿਨ ਵਿੱਚ 8 ਤੋਂ 10 ਵਾਰ ਸਾਬਣ ਨਾਲ ਚੰਗੀ ਤਰ੍ਹਾਂ ਵਾਸ਼ ਕੀਤਾ ਜਾਵੇ। ਕੋਵਿਡ-19 ਮਹਾਂਮਾਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹੀ ਸਾਨੂੰ ਇਸ ਬਿਮਾਰੀ ਤੋਂ ਬਚਾ ਸਕਦੀ ਹੈ। ਸਮੇਂ ਸਮੇਂ ਤੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਕੇ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਵੱਲੋਂ ਡੇਂਗੂ ਅਤੇ ਮਲੇਰੀਏ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨਾਂ ਵੱਲੋਂ ਓਆਰਐਸ ਦੀ ਵਰਤੋਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਘਰ ਵਿੱਚ ਓਆਰਐਸ ਤਿਆਰ ਕਰਨ ਦੀ ਵਿੱਧੀ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਗਰਮੀ ਦੇ ਸੀਜ਼ਨ ਵਿੱਚ ਸਾਨੂੰ ਦਸਤ ਰੋਗਾਂ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ। ਖਾਸ ਕਰਕੇ ਜੇ ਬੱਚਿਆਂ ਨੂੰ ਦਸਤ ਰੋਗ ਹੋਵੇ ਤਾਂ ਉਨ੍ਹਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਏਐਨਐਮ ਹਰਜਿੰਦਰ ਕੌਰ, ਆਸ਼ਾ ਪਰਨੀਤ ਕੌਰ, ਮੰਜੂ ਦੇਵੀ ਅਤੇ ਸਰਕਲ ਪ੍ਰਧਾਨ ਗੁਰਦੇਵ ਕੌਰ ਤੋਂ ਇਲਾਵਾ ਮਹੁੱਲਾ ਨਿਵਾਸੀ ਔਰਤਾਂ ਹਾਜਰ ਸਨ।