ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

0
236

ਬਠਿੰਡਾ ਰਾਜ ਕੁਮਾਰ
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜਾ ਸਥਾਨਕ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਅਤੇ ਗੁਰਦੁਆਰਾ ਹਾਜੀ ਰਤਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਹਜੂਰੀ ਰਾਗੀਆਂ ਦੇ ਜਥੇ ਵਲੋਂ ਨੌਵੀਂ ਪਾਤਸ਼ਾਹੀ ਦੀ ਰਚਿਤ ਗੁਰਬਾਣੀ ਸਬਦ ਗਾਇਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਮੈਨੇਜਰ ਲਖਬੀਰ ਸਿੰਘ,ਮੀਤ ਮੈਨੇਜਰ ਗੁਰਤੇਜ ਸਿੰਘ ਨੇ ਕਿਹਾ ਕਿ ਕੋਵਿਡ19 ਕਾਰਨ ਸੰਗਤਾਂ ਨੂੰ ਅਪੀਲ ਕੀਤੀ ਗਈ ਸੀ ਕਿ ਨਤਮਸਤਕ ਹੋਣ ਉਪਰੰਤ ਘਰਾਂ ਨੂੰ ਵਾਪਸੀ ਕੀਤੀ ਜਾਵੇ।
ਸ਼ਹੀਦ ਭਾਈ ਮਤੀ ਦਾਸ ਨਗਰ
ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਸਜਾਏ ਗਏ । ਜਿਸ ਵਿਚ ਮੁੱਖ ਗੰ੍ਰਥੀ ਭਾਈ ਵਲੋਂ ਕਥਾ ਵਿਚਾਰ, ਹਜੂਰੀ ਰਾਗੀ ਪਾਈ ਪਵਿੱਤਰ ਸਿੰਘ ਵਲੋਂ ਸਬਦ ਗਾਇਣ ਅਤੇ ਢਾਡੀ ਜੱਥੇ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੇ ਜੀਵਨੀ ਭਰਪੂਰ ਵੀਰ ਰੱਸ ਕਵਿਤਾਵਾ ਗਾਇਣ ਕੀਤੀਆਂ ਗਈਆ। ਮੁੱਖ ਸੇਵਾਦਾਰ ਭਾਈ ਕੈਪਟਨ ਮੱਲ ਸਿੰਘ ਵਲੋਂ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸੰਗਤਾਂ ਵਲੋਂ ਕੋਵਿਡ 19 ਦੀਆਂ ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਗਿਆ।
ਗੁਰਦੁਆਰਾ ਸਾਹਿਬ ਸਤਿਸੰਗ ਰੇਲਵੇ ਕਾਲੋਨੀ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਅੱਜ ਸਥਾਨਕ ਗੁਰਦੁਆਰਾ ਰੇਲਵੇ ਸਤਿਸੰਤ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਆਰੰਭ ਹੋਇਆ। ਭਾਈ ਲਖਵਿੰਦਰ ਸਿੰਘ ਬਠਿੰਡਾ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਅਤੇ ਮੁਖ ਸੇਵਾਦਾਰ ਭਾਈ ਜਗਦੇਵ ਸਿੰਘ ਨੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ ਬਾਰੇ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਦੀ ਅਜ਼ਾਦੀ ਲਈ ਆਪਣੀ ਸ਼ਹੀਦੀ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪ੍ਰਬੰਧਕਾਂ ਵਲੋਂ 400 ਸਾਲਾ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਰਾਗ ਜੈਜਾਵੰਤੀ ਰਾਗ ਹੇਠ ਦਰਜ ਗੁਰਬਾਣੀ ਦੇ 400 ਗੁੱਟਕਾ ਸਾਹਿਬ 400 ਸੰਗਤਾਂ ਨੂੰ ਘਰ-ਘਰ ਜਾ ਕੇ ਵੰਡਿਆ ਗਿਆ