ਹਫਤੇ ’ਚ ਦਲਿਤ ਵਿਦਿਆਰਥੀਆਂ ਦਾ ਮਸਲਾ ਹੱਲ ਨਾ ਹੋਇਆ ਤਾਂ ਹੋਵੇਗਾ ਸੰਘਰਸ਼ : ਆਪ

0
288

ਜਲੰਧਰ – ਰਮੇਸ਼ ਭਗਤ, ਦਲਬੀਰ
ਪੰਜਾਬ ਸਰਕਾਰ ਦੀਆਂ ਨਕਾਮੀਆਂ ਕਾਰਨ ਅੱਜ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਚੁੱਕਿਆ ਹੈ। ਸਰਕਾਰ ਵੱਲੋਂ ਐਸਸੀ ਸਕਾਲਰਸ਼ਿੱਪ ਦੇ ਪੈਸੇ ਪ੍ਰਾਈਵੇਟ ਕਾਲਜਾਂ ਨੂੰ ਨਾ ਮਿਲਣ ਕਾਰਨ ਦਿਨ ਰਾਤ ਮਿਹਨਤ ਕਰਕੇ ਪਾਸ ਕੀਤੀਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਕਾਲਜਾਂ ਵੱਲੋਂ ਰੋਕਿਆ ਜਾਣਾ ਬਹੁਤ ਨਿੰਦਣਯੋਗ ਹੈ। ਇਹ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਕੇ ਡਿਗਰੀਆਂ ਰੋਕਣ ਵਾਲੇ ਕਾਲਜਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਚਾਲੇ ਪਏ ਸਕਾਲਰਸ਼ਿੱਪ ਦੇ ਰੇੜਕੇ ਕਾਰਨ ਪੰਜਾਬ ਦੇ ਲੱਖਾਂ ਦਲਿਤ ਵਿਦਿਆਰਥੀਆਂ
ਦਾ ਭਵਿੱਖ ਹਨ੍ਹੇਰੇ ਵਿੱਚ ਨਜ਼ਰ ਆ ਰਿਹਾ ਹੈ। ਪੰਜਾਬ ਦੇ ਵੱਡੀ ਗਿਣਤੀ ਦਲਿਤ ਵਿਦਿਆਰਥੀਆਂ ਨੇ ਪ੍ਰਾਈਵੇਟ ਕਾਲਜਾਂ ਵਿੱਚੋਂ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਕਾਲਰਸ਼ਿੱਪ ਦੇ ਅਧੀਨ ਡਿਗਰੀਆਂ ਪੂਰੀਆਂ ਕੀਤੀਆਂ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕਾਲਜਾਂ ਨੂੰ ਸਕਾਲਰਸ਼ਿੱਪ ਦਾ ਪੈਸਾ ਨਾ ਮਿਲਣ ਕਾਰਨ ਹੁਣ ਪ੍ਰਾਈਵੇਟ ਕਾਲਜਾਂ ਨੇ ਉਨ੍ਹਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਦਿੱਤੀਆਂ ਹਨ। ਇਸ ਨਾਲ ਪੰਜਾਬ ਦੇ ਕਰੀਬ 7 ਲੱਖ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਅੱਗੇ ਪੜ੍ਹਾਈ ਜਾਰੀ ਰੱਖਣੀ ਹੈ ਜਾਂ ਕਿਤੇ ਨੌਕਰੀ ਲਈ ਅਪਲਾਈ ਕਰਨਾ ਹੈ ਹੁਣ ਉਸ ਤੋਂ ਵਾਂਝੇ ਰਹਿ ਰਹੇ ਹਨ।
ਸੱਤਾਧਾਰੀ ਕਾਂਗਰਸੀ ਪਾਰਟੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ‘ਆਪ’ ਜੁਆਇੰਨ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਪੁਰਾਣੇ ਕਾਂਗਰਸੀ ਆਗੂ ਨਰੀਜ਼ ਮਿੱਤਲ, ਸਪੋਰਟਸ ਤੇ ਕਲਚਰਲ ਸੈਲ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਸ਼ਿਦ ਮੈਂਬਰ ਬਲਕਾਰ ਸਿੰਘ ਚੱਠਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਹਿਮੰਤ ਸੱਭਰਵਾਲ ਨੇ ਅੱਜ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਦੇ ਪਰਿਵਾਰ ਵਿੱਚ ਆਏ ਨਵੇਂ ਮੈਂਬਰਾਂ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀਆਂ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਵੱਡੀ ਗਿਣਤੀ ਲੋਕ ਸ਼ਾਮਲ ਹੋ ਰਹੇ ਹਨ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਕਾਰ ਅੱਜ ਲੋਕਾਂ ਲਈ ਕੰਮ ਕਰ ਰਹੀ ਹੈ, ਜਦੋਂ ਕਿ ਪੰਜਾਬ ਦੀ ਕਾਂਗਰਸ ਸਰਕਾਰ ਚੁਣੀਂਦੇ ਲੋਕਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਨਵਾਂ ਪੰਜਾਬ ਸਿਰਜਣ ਦੀ ਭਾਵਨਾ ਨਾਲ ‘ਆਪ’ ਵਿੱਚ ਸ਼ਾਮਲ ਹੋਏ ਹਨ। ਪਾਰਟੀ ਵੱਲੋਂ ਜੋ ਵੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਇਸ ਮੌਕੇ ਸੂਬਾ ਖਜ਼ਾਨਚੀ ਨੀਨਾ ਮਿੱਤਲ, ਹਰਮਿੰਦਰ ਬਕਸ਼ੀ ਜੁਆਇੰਟ ਸਕੱਤਰ ਪੰਜਾਬ, ਜਲੰਧਰ ਸ਼ਹਿਰੀ ਇੰਚਾਰਜ ਰਾਜਵਿੰਦਰ ਕੌਰ, ਜਲੰਧਰ ਦਿਹਾਤੀ ਇੰਚਾਰਜ ਪਿ੍ਰੰਸੀਪਲ ਪ੍ਰੇਮ ਕੁਮਰ, ਸੀਨੀਅਰ ਆਗੂ ਰਮਨੀਕ ਸਿੰਘ ਰੰਧਾਵਾ, ਗੁਰਵਿੰਦਰ ਸਿੰਘ, ਸੋਸ਼ਲ ਮੀਡੀਆ ਇੰਚਾਰਜ ਸੰਜੀਵ ਭਗਤ, ਪ੍ਰੋਗਰਾਮ ਇੰਚਾਰਜ ਪਰਦੀਪ ਦੁੱਗਲ, ਮੀਡੀਆ ਇੰਚਾਰਜ ਤਰਨਦੀਪ ਸੰਨੀ, ਡਾ. ਜਸਵੀਰ ਸਿੰਘ, ਹਰਚਰਨ ਸਿੰਘ ਸੰਧੂ, ਬਲਬੀਰ ਸਿੰਘ, ਰਮਨ ਕੁਮਾਰ, ਅੰਮਿ੍ਰਤਪਾਲ ਸਿੰਘ, ਜਸਕਰਨ ਸਿੰਘ, ਵਰੁਣ ਸਜਣ, ਸੁਖਜਿੰਦਰ ਸਿੰਘ ਸੰਧੂ, ਸੁਭਾਸ਼ ਸ਼ਰਮਾ, ਜਗਤਾਰ ਸਿੰਘ, ਰੋਸ਼ਨ ਲਾਲ, ਹਰਜਿੰਦਰ ਸਿੰਘ, ਸੰਤੋਖ ਸਿੰਘ, ਵਿੱਕੀ ਅਟਵਾਲ, ਹਰਮਿੰਦਰ ਜੋਸ਼ੀ, ਗੁਰਿੰਦਰ ਸਿੰਘ, ਜੀਤਰਾਮ, ਰਤਨ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।