ਹੁਣ ਸ਼ਹਿਰ ਨੂੰ ਅਪਰਬਾਰੀ ਦੁਆਬ ਨਹਿਰ ਤੋਂ ਮਿਲੇਗਾ ਪੀਣ ਲਈ ਸਾਫ-ਸੁਥਰਾ ਪਾਣੀ

0
36

ਅੰਮਿ੍ਰਤਸਰ ਹਰਪਾਲ ਸਿੰਘ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਮੀਨਦੋਜ ਪਾਣੀ ਅਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜਿਲੇ ਵਿਚ ਜਿੰਨਾ ਇਤਹਾਸਕ ਕੰਮਾਂ ਦੀ ਅੱਜ ਆਨਲਾਈਨ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਜਿੱਥੇ ਸ਼ਹਿਰ ਦੇ ਲੋਕਾਂ ਨੂੰ ਪੀਣ ਲਈ ਸਾਫ-ਸੁਥਰਾ ਪਾਣੀ ਪੀਣ ਲਈ ਮਿਲੇਗਾ, ਉਥੇ ਧਰਤੀ ਹੇਠਲੇ ਪਾਣੀ ਦੀ ਬਚਤ ਵੀ ਹੋਵੇਗੀ। ਇਸ ਤੋਂ ਇਲਾਵਾ ਉਚੀਆਂ ਇਮਾਰਤਾਂ ਵਿਚ ਅੱਗ ਲੱਗ ਜਾਣ ਦੀ ਹਾਲਤ ਵਿਚ ਸ਼ਹਿਰ ਦੇ ਫਾਇਰ ਬਿ੍ਰਗੇਡ ਨੂੰ ਅਪਗ੍ਰੇਡ ਕਰਨ, ਸਾਲਿਡ ਵੇਸਟ ਮੈਨਜਮੈਂਟ ਦੇ ਕੰਮ ਨੂੰ ਹੋਰ ਸੁਚਾਰੂ ਰੂਪ ਨਾਲ ਕਰਨ ਲਈ ਮਸ਼ੀਨਰੀ ਦੀ ਖਰੀਦ ਅਤੇ ਸ਼ਹਿਰ ਦੇ ਪਾਰਕਾਂ ਨੂੰ ਖੂਬਸੂਰਤ ਬਨਾਉਣ ਦੇ ਕੰਮ ਸ਼ਾਮਿਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਨ-ਲਾਈਨ ਉਕਤ ਕੰਮਾਂ ਦੀ ਸ਼ੁਰੂਆਤ ਕਰਦੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦੇ ਕਿਹਾ ਕਿ 720 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੇ ਜਿਸ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਅੱਜ ਕੀਤਾ ਹੈ ਉਸ ਉਤੇ 2200 ਕਰੋੜ ਰੁਪਏ ਦੀ ਕਰੀਬ ਲਾਗਤ ਆਵੇਗੀ, ਜਿਸ ਨਾਲ ਸਾਰੇ ਸ਼ਹਿਰ ਨੂੰ ਨਹਿਰੀ ਪਾਣੀ ਸਾਫ ਕਰਕੇ ਦਿੱਤਾ ਜਾਵੇਗਾ। ਇਹ ਪਾਣੀ ਜਿੱਥੇ ਅਸ਼ੁਧੀਆਂ ਤੋਂ ਦੂਰ ਹੈ, ਉਥੇ ਜ਼ਮੀਨ ਹੇਠਲੇ ਪਾਣੀ ਦੀ ਬਚਤ ਵੀ ਕਰੇਗ ਇਸ ਮੌਕੇ ਬੋਲਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਨੂੰ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਹੋਈ ਜਿੱਤ ਲਈ ਵਧਾਈ ਦਿੰਦੇ ਕਿਹਾ ਕਿ ਲੋਕਾਂ ਨੇ ਵਿਕਾਸ ਦੇ ਕੰਮਾਂ ਉਤੇ ਮੋਹਰ ਲਗਾਈ ਹੈ। ਉਨਾਂ ਕਿਹਾ ਕਿ ਸ਼ਹਿਰ ਵਿਚ ਸਮਾਰਟ ਸਿਟੀ ਅਤੇ ਅਮਰੂਤ ਪ੍ਰਾਜੈਕਟ ਤਹਿਤ ਕਰਵਾਏ ਜਾ ਰਹੇ ਕੰਮ ਸ਼ਹਿਰ ਦੀ ਨੁਹਾਰ ਬਦਲ ਰਹੇ ਹਨ ਅਤੇ ਅੱਜ ਜਿੰਨਾ ਕੰਮਾਂ ਦੀ ਤੁਸੀਂ ਸ਼ੁਰੂਆਤ ਕਰਨੀ ਹੈ ਉਸ ਨਾਲ ਵੱਡੀਆਂ ਲੋੜਾਂ ਪੂਰੀਆਂ ਹੋ ਜਾਣਗੀਆਂ। ਉਨਾਂ ਦੱਸਿਆ ਕਿ ਅੱਜ ਸ਼ਹਿਰ ਵਿਚ 24 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ਨਹਿਰੀ ਪਾਣੀ ਦੇ ਜਿਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਉਸ ਦੇ ਪਹਿਲੇ ਪੜਾਅ ਵਿਚ 722 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ 170 ਫੁੱਟ ਤੱਕ ਦੀਆਂ ਉਚੀਆਂ ਇਮਾਰਤਾਂ ਵਿਚ ਅੱਗ ਲੱਗਣ ਵਰਗੀ ਹੰਗਾਮੀ ਹਾਲਤ ਨਾਲ ਨਿਜੱਠਣ ਲਈ 8.54 ਕਰੋੜ ਰੁਪਏ ਦੀ ਲਾਗਤ ਨਾਲ ਹਾਈਡਰੋਕਲੋਰਕ ਪਲੇਟਫਾਰਮ ਦੀ ਸ਼ੁਰੂਆਤ ਕੀਤੀ ਜਾਵੇਗੀ।