ਜ਼ਮੀਨ ਦੀ ਕੀਮਤ ਬਾਜ਼ਾਰ ਦੀਆਂ ਦਰਾਂ ’ਤੇ ਦੇਵੇ ਕੇਂਦਰ ਸਰਕਾਰ : ਭਗਵੰਤ ਮਾਨ

0
254

ਸੰਗਰੂਰ ਅਵਤਾਰ ਸਿੰਘ ਛਾਜਲੀ
ਰਾਜ ਭਰ ਦੇ ਕਿਸਾਨ ਦਿੱਲੀ-ਅੰਮਿ੍ਰਤਸਰ-ਕਟੜਾ ਐਕਸਪ੍ਰੈਸ-ਵੇਅ ਨੈਸਨਲ ਹਾਈਵੇ ਦੇ ਨਿਰਮਾਣ ਲਈ ਉਪਜਾਉ ਜਮਾਨ ਐਕਵਾਇਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ ਮਾਲਾ ਪਰਿਯੋਜਨਾ ਦੇ ਅਧੀਨ ਸੜਕਾਂ ਦੇ ਨਿਰਮਾਣ ਲਈ ਕਿਸਾਨਾਂ ਦੀਆਂ ਜਮੀਨਾਂ ਧੱਕੇਸ਼ਾਹੀ ਨਾਲ ਕੋਹਣ ਦਾ ਵਿਰੋਧ ਕਰਦਿਆਂ ਕੇੰਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਜਮੀਨ ਦੀ ਕੀਮਤ ਆਮ ਬਾਜਾਰ ਦੀਆਂ ਦਰ੍ਹਾਂ ਤੇ ਦਿੱਤੀ ਜਾਵੇ ਅਤੇ ਉਨਾੰ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਸੰਗਰੂਰ ਤੋਂ ਸੰਸਦ ਮੈਂਬਰ ਤੇ ਆਪ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਾਕਰ ਭਾਰਤ ਮਾਲਾ ਪਰਿਯੋਜਨਾ ਦੇ ਅਧੀਨ ਪੰਜਾਬ ਭਰ ਵਿੱਚ ਐਕਸਪ੍ਰੈਸਵੇਅ ਅਤੇ ਰਾਸ਼ਟਰੀ ਰਾਜ ਮਾਰਗਾਂ ਦੇ ਨਿਰਮਾਨ ਲਈ ਕਿਸਾਨਾਂ ਦੀਆਂ ਜਮੀਨਾਂ ਕੌਡੀਆੰ ਦੇ ਭਾਅ ਕੇਵਲ ਕੁਲੈਕਟਰ ਰੇਟ ਤੇ ਖਰੀਦਣਾ ਚਾਹੁੰਦੀ ਹੈ, ਜਿਸ ਦਾ ਆਮ ਆਦਮੀ ਪਾਰਟੀ ਸਖਤ ਵਿਰੋਧ ਕਰਦੀ ਹੈ। ਉਨਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਕੁਲੈਕਟਰ ਰੇਟ ਦੀ ਥਾਂ ਆਮ ਬਾਜਾਰ ਦੀਆਂ ਦਰਾਂ ਤੇ ਜਮੀਨ ਦਾ ਮੁੱਲ ਦਿੱਤਾ ਜਾਵੇ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਲਈ ਜੋ ਜਮੀਨ ਖਰੀਦ ਰਹੀ ਹ, ਉਸ ਦਾ ਕਿਸਾਨਾਂ ਨੇ ਆਪਣਾ ਵਿਰੋਧ ਦਰਜ ਕਰਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਰ ਦਾ ਘਿਰਾਊ ਕੀਤਾ ਸੀ। ਇਸ ਸਮੇਂ ਕਿਸਾਨਾਂ ਨੇ ਮੰਗ ਕੀਤੀ ਸੀ ਪੰਜਾਬ ਸਰਕਾਰ ਉਨਾ ਨੂੰ ਜਮਾਨ ਦੀ ਕੀਮਤ ਆਮ ਬਾਜਾਰ ਦੀਆਂ ਦਰਾਂ ਉਤੇ ਦੇਵੇ, ਕਿਉਂਕਿ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਜਿੰਮੇਵਾਰੀਹੈ। ਆਪਣੇ ਅਧਿਕਾਰਾਂ ਦੀ ਮੰਗ ਕਰਦੇ ਕਿਸਾਨਾਂ ਉਤੇ ਕਤਲ ਦੀ ਕੋਸ਼ਿਸ ਦੇ ਮੁਕੱਦਮੇ ਦਰਜ ਕੀਤੇ ਗਏ ਜਿਸ ਨੂੰ ਉਨਾਂ ਨੇ ਮੰਦਭਾਗਾ ਤੇ ਅਪੱਤੀਜਨਕ ਦੱਸਿਆ ਅਤੇ ਮੁਕੱਦਮੇ ਰੱਦ ਕਰਨ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ ਹਨ। ਕਿਸਾਨਾਂ ਨੂੰ ਨਵੇਂ ਬਣ ਰਹੇ ਐਕਸਪ੍ਰੈਸ ਵੇਅ ਤੋਂ ਆਮ ਸੜਕਾਂ ਬਣਾ ਕੇ ਦਿੱਤੀਆਂ ਜਾਣ ਅਤੇ ਐਕਸਪ੍ਰੈਸਵੇਅ ਨਾਲ ਲਗਦੀ ਜਮੀਨ ਤੇ ਕੋਈ ਵੀ ਕਾਰੋਬਾਰ ਕਰਨ ਲਈ ਐਨ.ਓ.ਸੀ. ਲੈਣ ਦੀ ਸ਼ਰਤ ਵੀ ਖਤਮ ਕੀਤੀ ਜਾਵੇ। ਉਨਾਂ ਕਿਹਾ ਕਿ ਜਦੋਂ ਸੜਕਾਂ ਉਚੀਆਂ ਹੋ ਜਾਂਦੀਆਂ ਹਨ ਤਾਂ ਖੇਤਾਂ ਵਿੱਚ ਪਾਣੀ ਖੜਨ ਨਾਲ ਫਸਲਾੰ ਦਾ ਬਹੁਤ ਨੁਕਸਾਨ ਹੁੰਦਾ ਹੈ, ਇਸ ਨੂੰ ਧਿਆ ਵਿੱਚ ਰੱਖਦਿਆਂ ਐਕਸਪ੍ਰੈਸ ਵੇਅ ਤੋਂ ਮੀਂਹ ਦੇ ਪਾਣੀ ਦੀ ਉਚਿਤ ਨਿਕਾਸੀ ਵਿਵਸਥਾ ਕੀਤੀ ਜਾਵੇ। ਇਸ ਦੇ ਨਾਲ ਜਿਨਾਂ ਕਿਸਾਨਾਂ ਦੀ ਜਮੀਨ ਐਕਸਪ੍ਰੈਸ ਵੇਅ ਦੇ ਅਧੀਨ ਆਉਂਦੀ ਹੈ ਉਨਾਂ ਦੇ ਪਰਿਵਾਰ ਦੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।