ਜ਼ਿਲਾ ਪਠਾਨਕੋਟ ਨੀਮ ਪਹਾੜੀ ਇਲਾਕਾ ਹੋਣ ਕਾਰਨ ਕਣਕ ਦੀ ਫਸਲ ’ਚ ਪੋਟਾਸ਼ ਖਾਦ ਦੀ ਵਰਤੋਂ ਜ਼ਰੂਰੀ : ਡਾ. ਅਮਰੀਕ ਸਿੰਘ

0
282

ਪਠਾਨਕੋਟ – ਪਵਨ ਕੁਮਾਰ
ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਬਾਰੇ ਕੇਂਦਰੀ ਪ੍ਰਯੋਜਿਤ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਅਜੀਜਪੁਰ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਰਘਬੀਰ ਸਿੰਘ,ਗੌਰਵ ਕੁਮਾਰ,ਯੁੱਧਵੀਰ ਸਿੰਘ,ਵਿਨੋਦ ਕੁਮਾਰ ਰਿੱਕੀ,ਵਿਨੋਦ ਕੁਮਾਰ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲਾ ਪ੍ਰਸ਼ਾਂਸ਼ਣ ਵੱਲੋਂ ਕੀਤੀਆਂ ਅਪੀਲਾਂ ਤੇ ਅਮਲ ਕਰਦਿਆਂ ਜ਼ਿਲਾ ਪਠਾਨਕੋਟ ਦੇ ਕਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾ ਕੇ ਜ਼ਿਲਾ ਪਠਾਨਕੋਟ ਦਾ ਨਾਮ ਇੱਕ ਵਾਰ ਫਿਰ ਰੋਸ਼ਨ ਕੀਤਾ ਹੈ।ਉਨਾਂ ਸਮੂਹ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ 5 ਏਕੜ ਤੱਕ ਦੀ ਮਾਲਕੀ ਵਾਲੇ ਗੈਰ ਬਾਸਮਤੀ ਕਾਸ਼ਤਕਾਰਾਂ ਨੂੰ, ਜਿੰਨਾਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ,ਉਨਾਂ ਨੂੰ 2500/- ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ ਕੀਤਾ ਹੈ।ਉਨਾਂ ਕਿਹਾ ਕਿ ਇਸ ਸੰਬੰਧੀ ਅਰਜੀਆ ਜਮਾਂ ਕਰਵਾਉਣ ਦੀ ਆਖਰੀ ਮਿਤੀ 30 ਨਵੰਬਰ 2019 ਮਿਥੀ ਗਈ ਹੈ।ਉਨਾਂ ਕਿਹਾ ਕਿ ਅਰਜੀਆਂ ਭਰ ਕੇ ਸੰਬੰਧਤ ਪਿੰਡ ਸਰਪੰਚ ਜਾਂ ਪੰਚਾਇਤ ਸਕੱਤਰ ਜਾਂ ਸਕੱਤਰ ਸਹਿਕਾਰੀ ਸਭਾ ਕੋਲ ਜਮਾਂ ਕਰਵਾਏ ਜਾ ਸਕਦੇ ਹਨ। ਉਨਾਂ ਕਿਹਾ ਕਿ ਕਿਸਾਨਾਂ ਦੁਆਰਾ ਦਿੱਤੀਆ ਅਰਜੀਆਂ ਦੀ ਤਸਦੀਕ ਸੰਬੰਧਤ ਪਿੰਡ ਦੇ ਸਰਪੰਚ ਜਾਂ ਪੰਚਾਇਤ ਸਕੱਤਰ ਵੱਲੋਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਸਰਪੰਚ ਵੱਲੋਂ ਤਸਦੀਕ ਕਰਨ ਉਪਰੰਤ ਮਾਲ ਵਿਭਾਗ ਦੇ ਪਟਵਾਰੀ ਵੱਲੋਂ ਤਸਦੀਕ ਕੀਤਾ ਜਾਵੇਗਾ,ਕਿ ਸੰਬੰਧਤ ਬਿਨੈਕਾਰ ਗੈਰ ਬਾਸਮਤੀ ਕਾਸਤਕਾਰ ਹੈ ਜਾਂ ਨਹੀਂ।ਉਨਾਂ ਕਿਹਾ ਕਿ ਜੇਕਰ ਬਿਨੈਪੱਤਰ ਵਿੱਚ ਦਿੱਤੀ ਸੂਚਨਾ ਗਲਤ ਪਾਈ ਗਈ ਤਾਂ ਸੰਬੰਧਤ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਅਤੇ ਮਾਲਕੀ 5 ਏਕੜ ਤੋਂ ਵੱਧ ਨਹੀਂ ਹੈ।