550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਚੰਨੀ ਯੂ.ਕੇ. ਪਹੁੰਚੇ

0
203

ਲੰਡਨ ਆਵਾਜ਼ ਬਿੳੂਰੋ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦੁਨੀਆਂ ਭਰ ਵਿਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੱਦਾ ਪੱਤਰ ਦੇਣ ਦੀ ਲੜ੍ਹੀ ਤਹਿਤ ਇੰਨ੍ਹੀ ਦਿਨੀ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਯੂ.ਕੇ ਪਹੁੰਚੇ ਹੋਏ ਹਨ, ਜਿੱਥੇ ਉਨਾਂ ਨੇ ਸੈਂਟਰਲ ਲੰਡਨ ਵਿਖੇ ਉੱਘੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ। ਸੈਂਟਰਲ ਲੰਡਨ ਵਿਖੇ ਸ. ਚੰਨੀ ਨੇ ਯੂ.ਕੇ ਦੀਆਂ ਸੰਗਤਾਂ ਨਾਲ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਸਮੂਹ ਸੰਗਤ ਨੂੰ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ 1 ਨਵੰਬਰ ਤੋਂ 12 ਨਵੰਬਰ ਤੱਕ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲਿ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਜਸ਼ਨਾ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਰਦੀ ਫਾਂਉਡੇਸ਼ਨ ਦੇ ਪ੍ਰੋ. ਪੀਟਰ ਵਿਰਦੀ ਨੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੂੰ ਦੱਸਿਆ ਕਿ ਉਹ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵਧ ਚੜ੍ਹ ਕੇ ਹਿੱਸੇ ਲਵੇਗੀ ਅਤੇ ਵਧ ਚੜ੍ਹ ਕੇ ਯੋਗਦਾਨ ਪਾਵੇਗੀ।ਜਿਕਰਯੋਗ ਹੈ ਕਿ ਵਿਰਦੀ ਫਾਂਉਡੇਸ਼ਨ ਵਲੋਂ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮਾਂ ਲਈ 500 ਮਿਲੀਅਨ ਪੌਂਡ ਦਾ ਯੋਗਦਾਨ ਪਾਇਆ ਜਾ ਰਿਹਾ ਹੈ।