ਵਿਧਾਇਕ ਬੈਂਸ ਦੇ ਅੰਗ ਰੱਖਿਅਕ ਨੇ ਕੀਤੀ ਖ਼ੁਦਕੁਸ਼ੀ

0
376

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਅੰਗ ਰੱਖਿਅਕ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਵਲੋਂ ਅੱਜ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ। ਪੁਲਿਸ ਵਲੋਂ ਹਾਲ ਦੀ ਘੜੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ ਪਰ ਵਿਧਾਇਕ ਬੈਂਸ ਵਲੋਂ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੇਵਾ ਸਿੰਘ ਪਿਛਲੇ ਦੋ ਦਿਨ ਤੋਂ ਡਿਊਟੀ ‘ਤੇ ਹਾਜ਼ਰ ਨਹੀਂ ਸੀ।