ਸਫ਼ਾਈ ਸੇਵਕਾਂ ਨੇ ਕੈਪਟਨ ਅਮਰਿੰਦਰ ਦਾ ਫੂਕਿਆ ਪੁਤਲਾ

0
186

ਮੱਲਾਂਵਾਲਾ – ਗੁਰਦੇਵ ਸਿੰਘ ਗਿੱਲ
ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਤਿੰਨ ਰੋਜ਼ਾ ਸੰਘਰਸ਼ ਦੇ ਅੱਜ  ਤੀਸਰੇ ਦਿਨ  ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਨਗਰ ਪੰਚਾਇਤ ਮੱਲਾਂ ਵਾਲਾ ਦੇ ਸਫਾਈ ਸੇਵਕਾਂ ਵੱਲੋਂ  ਸ਼ਹਿਰ ਦੇ ਮੇਨ ਚੌਕ ,ਵਿਚ ਘੜਾ ਭੰਨ ਕੇ , ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ  ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਦਿਆਂ  ਸਰਕਾਰ ਖ਼ਿਲਾਫ਼  ਨਾਅਰੇਬਾਜ਼ੀ ਕੀਤੀ।  ਇਸ ਮੌਕੇ ਸਫਾਈ ਸੇਵਕ ਯੂਨੀਅਨ ਪ੍ਰਧਾਨ ਸ਼ਾਮ ਲਾਲ ਨੇ ਕਿਹਾ ਕਿ ਸਰਕਾਰ ਸਫ਼ਾਈ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਦੌਰਾਨ ਸਮੂਹ ਸਫ਼ਾਈ  ਸੇਵਕ ਹਾਜ਼ਰ ਸਨ।