ਗਵਰਨਰ ਹਾਊਸ ਚੰਡੀਗੜ੍ਹ ਦਾ ਘਿਰਾਓ 1 ਅਕਤੂਬਰ ਨੂੰ

0
186

ਬਰਨਾਲਾ – ਰਜਿੰਦਰ ਪ੍ਰਸ਼ਾਦ ਸਿੰਗਲਾ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਪਾਰਟੀ ਆਗੂਆਂ ‘ਤੇ ਵਰਕਰਾਂ ਨਾਲ ਕਿਸਾਨਾਂ ਦੇ ਮੌਜੂਦਾ ਸੰਘਰਸ਼ ‘ਤੇ ਵਿਚਾਰ ਵਟਾਂਦਰਾ ਕਰਨ ਪੁੱਜੇ। ਜਿੱਥੇ ਅਕਾਲੀ ਆਗੂ ‘ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖ਼ਿਲਾਫ਼ ਲੜੇ ਜਾਣ ਵਾਲੇ ਸੰਘਰਸ਼ ‘ਚ ਪਾਰਟੀ ਆਗੂਆਂ ਦੇ ਵਿਚਾਰ ਸੁਣ ਕੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਆਗੂਆਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਵਿੱਢੀ ਜਾਵੇਗੀ। ਇਸ ਮੌਕੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਜੋੜ ਤੋੜਨ ਦੇ ਫੈਸਲੇ ਨਾਲ ਵਰਕਰ ਖੁਸ ਹਨ ਜਿਸ ਨਾਲ ਵਰਕਰਾਂ ‘ਚ ਉਤਸ਼ਾਹ ਹੈ। ਪੰਜਾਬ ਦੇ ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਸ਼੍ਰੋਮਣੀ ਅਕਾਲੀ ਬਰਦਾਸ਼ਤ ਨਹੀ ਕਰਾਂਗੇ ‘ਤੇ ਵੱਡਾ ਸੰਘਰਸ਼ ਸ਼ੁਰੂ ਕਰੇਗਾ। ਜਿਸ ਤਹਿਤ 1 ਅਕਤੂਬਰ ਨੂੰ ਸਮੂਹ ਅਕਾਲੀ ਆਗੂ ‘ਤੇ ਵਰਕਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗਵਰਨਰ ਹਾਊਸ ਚੰਡੀਗੜ• ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਹਰ ਹਲਕੇ ਤੋਂ ਕਾਰਾਂ ਦੇ ਕਾਫਲੇ ਰਵਾਨਾ ਹੋਣਗੇ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ  ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ‘ਚ ਅਕਾਲੀ ਆਗੂਆਂ ਦਾ ਵੱਡਾ ਕਾਫਲਾ ਚੰਡੀਗੜ• ਲਈ ਰਵਾਨਾ ਹੋਵੇਗਾ। ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਖੜਾ ਹੈ ਕੇਂਦਰ ਦੀ ਮੋਦੀ ਸਰਕਾਰ ਨੂੰ ਬਿੱਲ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਉਹਨਾਂ ਸਮੂਹ ਅਕਾਲੀ ਆਗੂਆਂ ‘ਤੇ ਕਿਸਾਨ ਜਥੇਬੰਦੀਆਂ ਨੂੰ ਇਸ ਸੰਘਰਸ਼ ‘ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ੋ