ਰੱਖਿਆ ਖੇਤਰ ‘ਚ ਭਾਰਤ ਦੀ ਵੱਡੀ ਕਾਮਯਾਬੀ, ਡੀ. ਆਰ. ਡੀ. ਓ. ਵਲੋਂ ਹਾਈਪਰਸੋਨਿਕ ਵਹੀਕਲ ਦਾ ਸਫਲਤਾਪੂਰਵਕ ਪ੍ਰੀਖਣ

0
79

ਨਵੀਂ ਦਿੱਲੀ : ਦੇਸ਼ ਨੇ ਰੱਖਿਆ ਦੇ ਖੇਤਰ ‘ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀ. ਆਰ. ਡੀ. ਓ. ਵਲੋਂ ਅੱਜ ਹਾਈਪਰਸੋਨਿਕ ਟੈਕਨਾਲੋਜੀ ਡੀਮੋਨਸਟ੍ਰੇਟਰ ਵਹੀਕਲ ਦਾ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਵਹੀਕਲ ਸਵਦੇਸ਼ੀ ਤਕਨੀਕ ‘ਤੇ ਆਧਾਰਿਤ ਹੈ। ਇਸ ਤਕਨੀਕ ਦੀ ਵਰਤੋਂ ਹਾਈਪਰਸੋਨਿਕ ਅਤੇ ਕਰੂਜ਼ ਮਿਜ਼ਾਈਲਾਂ ਦੇ ਲਾਂਚ ‘ਚ ਕੀਤੀ ਜਾ ਸਕਦੀ ਹੈ। ਇਸ ਸੰਬੰਧੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਫਲਤਾ ਤੋਂ ਬਾਅਦ ਹੁਣ ਅਗਲੇ ਪੜਾਅ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਉੱਥੇ ਹੀ ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜੀ. ਆਰ. ਡੀ. ਓ. ਅਤੇ ਇਸ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਡੀ. ਆਰ. ਡੀ. ਓ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਤਮ ਨਿਰਭਰ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ‘ਚ ਜੁਟਿਆ ਹੋਇਆ ਹੈ।