ਮੁਖ਼ਤਾਰ ਅੰਸਾਰੀ ਦੀ ਪਤਨੀ ਨੂੰ ਐਨਕਾਊਂਟਰ ਦਾ ਡਰ, SC ‘ਚ ਦਾਇਰ ਕੀਤੀ ਪਟੀਸ਼ਨ

0
150

ਨਵੀਂ ਦਿੱਲੀ-ਗੈਂਗਸਟਰ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਤੋਂ ਲੈ ਕੇ ਯੂਪੀ ਪੁਲਿਸ ਦੀ ਟੀਮ ਰਵਾਨਾ ਹੋਣ ਵਾਲੀ ਹੈ। ਮਾਫੀਆ ਮੁਖ਼ਤਾਰ ਅੰਸਾਰੀ ਨੂੰ ਯੂਪੀ ਦੀ ਬਾਂਦਾ ਜੇਲ੍ਹ ‘ਚ ਰੱਖਿਆ ਜਾਵੇਗਾ। ਰੋਪੜ ਤੋਂ ਬਾਂਦਾ ਦਾ ਇਹ ਸਫ਼ਰ 900 ਕਿੱਲੋਮੀਟਰ ਤੋਂ ਜ਼ਿਆਦਾ ਲੰਬਾ ਹੈ ਤੇ ਇਸ ਦੌਰਾਨ ਉਨ੍ਹਾਂ ਦੀ ਪਤਨੀ ਨੇ ਪਤੀ ਮੁਖ਼ਤਾਰ ਦਾ ਹਾਲ ਵਿਕਾਸ ਦੂਬੇ ਵਰਗਾ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਸੁਪਰੀਮ ਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਹੈ ਤੇ ਪਤੀ ਮੁਖ਼ਤਾਰ ਅੰਸਾਰੀ ਨੂੰ ਲੋੜੀਂਦੀ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਪਤਨੀ ਨੇ ਅੰਸਾਰੀ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ ਤੇ ਕਿਹਾ ਕਿ ਉਨ੍ਹਾਂ ਦਾ ਹਸ਼ਰ ਵੀ ਵਿਕਾਸ ਦੁਬੇ ਵਰਗਾ ਹੋ ਸਕਦਾ ਹੈ। ਉਨ੍ਹਾਂ ਦੀ ਪਤਨੀ ਨੇ ਕਿਹਾ ਕਿ ਮੁਖ਼ਤਾਰ ਨੇ ਭਾਜਪਾ ਖ਼ਿਲਾਫ਼ ਮਜ਼ਬੂਤੀ ਨਾਲ ਚੋਣ ਲੜੀ ਸੀ ਤੇ ਉਸ ਦੇ ਵਰਕਰਾਂ ਖ਼ਿਲਾਫ਼ ਦਰਜ ਕਈ ਕੇਸਾਂ ‘ਚ ਉਹ ਗਵਾਹ ਵੀ ਹਨ। ਅਜਿਹੇ ਵਿਚ ਮੁਖ਼ਤਾਰ ਅੰਸਾਰੀ ਦੀ ਪਤਨੀ ਨੇ ਐਨਕਾਊਂਟਰ ਹੋਣ ਦਾ ਖਦਸ਼ਾ ਪ੍ਰਗਟਾਉਂਦੇ ਹੋਏ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਅੰਸਾਰੀ ਦੀ ਪਤਨੀ ਨੇ ਆਪਣੀ ਅਰਜ਼ੀ ਵਿਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਦੱਸਿਆ ਹੈ ਤੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੀ ਜਾਨ ਲੈਣ ਦੇ ਯਤਨ ਕੀਤੇ ਗਏ ਹਨ।