ਕੇਂਦਰ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਤਿਆਰ – ਪੁਰੀ

0
94

ਅੰਮ੍ਰਿਤਸਰ : ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਦੇ ਦਰਵਾਜੇ ਖੁੱਲ੍ਹੇ ਹਨ। ਇਹ ਪ੍ਰਗਟਾਵਾ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਨੇ ਅਮਨ ਲਈ ਪੱਤਰਕਾਰਾਂ ਨਾਲ ਮੁਲਾਕਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ ਵਲੋਂ ਖੇਤੀ ਬਿਲ ਨੂੰ ਲੈ ਕੇ ਕਿਸਾਨਾਂ ਵਿਚ ਭਰਮ ਪੈਦਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਅੰਦੋਲਨ ਦੀ ਆੜ ਵਿਚ ਕੁੱਝ ਲੋਕਾਂ ਵਲੋਂ ਹਿੱਸਾ ਫੈਲਾਈ ਜਾ ਰਹੀ ਤੇ ਭੰਨਤੋੜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਬਿੱਲ ਸਬੰਧੀ ਕੇਂਦਰ ਸਰਕਾਰ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਗਿਆ ਹੈ।