ਇੰਟਰਨੈਸ਼ਨਲ ਪੰਥਕ ਦਲ ਵੱਲੋਂ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ

0
245

ਜੰਡਿਆਲਾ ਗੁਰੂ – ਭੁਪਿੰਦਰ ਸਿੰਘ ਸਿੱਧੂ
ਇੰਟਰਨੈਸ਼ਨਲ ਪੰਥਕ ਦਲ  ਦੇ ਕਨਵੀਨਰ ਭਾਈ ਹਰਚੰਦ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਿਸਾਨੀ ਨੂੰ ਬਚਾਉਣ ਲਈ ਅੱਜ ਇੰਟਰਨੈਸ਼ਨਲ ਪੰਥਕ ਦਲ ਜਥੇਬੰਦੀ ਵੱਲੋਂ ਖੇਤੀ ਆਰਡੀਨੈਸ ਦੇ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਦੇ ਹੱਕਾਂ ਲਈ ਇੰਟਰਨੈਸ਼ਨਲ ਪੰਥਕ ਦਲ ਦੀ ਜਥੇਬੰਦੀ ਦੇ ਸਿੰਘ ,ਧਾਰਮਿਕ ਵਿੰਗ ਪੰਜਾਬ ਪ੍ਰਧਾਨ ਭਾਈ ਸਤਨਾਮ ਸਿੰਘ ਵੱਲੀਆਂ ਅਤੇ ਪੰਜਾਬ ਪ੍ਰਧਾਨ ਭਾਈ ਲਖਵਿੰਦਰ ਸਿੰਘ,ਭਾਈ ਕ੍ਰਿਪਾ ਸਿੰਘ ਕਿਸਾਨ ਵਿੰਗ ਪੰਜਾਬ ਪ੍ਰਧਾਨ ਵੱਲੋਂ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਜਥੇਬੰਦੀ ਦੇ ਸਿੰਘਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ਸਥਿੱਤ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਕੋਠੀ ਅੱਗੇ ਸ਼ਾਂਤ ਮਈ ਢੰਗ ਨਾਲ ਧਰਨਾ ਦਿੱਤਾ। ਇਸ ਮੌਕੇ ਭਾਈ ਸਤਨਾਮ ਸਿੰਘ ਵੱਲੀਆਂ ਨੇ ਬੋਲਦਿਆਂ ਹੋਇਆ ਕਿਹਾ ਕਿ ਸੈਂਟਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖ਼ਤਮ ਕਰਨ ਲਈ ਜੋ ਨਵੇਂ ਬਿੱਲ ਲੈ ਕੇ ਆਈ ਹੈ ਉਸ ਬਿੱਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਜੇਕਰ ਇਹ ਬਿੱਲ ਵਾਪਸ ਨਾ ਲਿਆ ਗਿਆ ਤਾਂ ਵਧੇਰੇ ਅੰਦੋਲਨ ਕਰਨ ਲਈ ਪੰਜਾਬ ਵਾਸੀ ਘੱਟ ਨਹੀਂ ਕਰਨਗੇ। ਅੱਗੇ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਨੇ ਹਮੇਸ਼ਾ ਹੀ ਸਿੱਖਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਹੈ ਕਿਉਂਕਿ ਜਥੇਬੰਦੀਆਂ ਦੇ ਧਰਨਿਆਂ ਦੇ ਬਾਵਜੂਦ ਵੀ ਇਸ ਬਿੱਲ ਨੂੰ ਰੱਦ ਕਿਉਂ ਨਹੀਂ ਕੀਤਾ ਜਾ ਰਿਹਾ ਇਸ ਤੋਂ ਸਾਫ਼ ਸਾਬਤ ਹੋ ਰਿਹਾ ਹੈ ਲੇਕਿਨ ਦਿੱਲੀ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਪੰਜਾਬ ਵਾਸੀ ਹੱਕ ਲੈਣਾ ਜਾਣਦੇ ਹਨ। ਅੱਗੇ ਭਾਈ ਕਿਰਪਾ ਸਿੰਘ ਕਿਸਾਨ ਵਿੰਗ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਰੇਲਾਂ ਰੋਕੀਆਂ ਗਈਆਂ ਹਨ ਅਤੇ ਅਤੇ ਮਿਹਨਤ ਮਜ਼ਦੂਰੀ ਕਰਨ ਵਾਲੇ ਕਿਸਾਨ ਅਤੇ ਮਜ਼ਦੂਰ ਰੇਲਾਂ ਦੀਆਂ ਪਟੜੀਆਂ ਉੱਪਰ ਆਪਣਾ ਘਰ ਬਾਹਰ ਛੱਡ ਕੇ ਬੈਠੇ ਹੋਏ ਹਨ ਲੇਕਿਨ ਸੈਂਟਰ ਵਿੱਚ ਬੈਠੀ ਮੋਦੀ ਸਰਕਾਰ ਇਸ ਵੱਲ ਧਿਆਨ ਦੇਣ ਦੀ ਬਜਾਏ ਇਸ ਬਿੱਲ ਨੂੰ ਲਾਗੂ ਕਰਨ ਵਿੱਚ ਲੱਗੀ ਹੋਈ ਹੈ ਜੋ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਈ ਪਿੱਪਲ ਸਿੰਘ, ਭਾਈ ਜੋਗਿੰਦਰ ਸਿੰਘ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਧਾਰਮਿਕ ਵਿੰਗ, ਬਾਬਾ ਸੱਜਣ ਸਿੰਘ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ, ਭਾਈ ਭੁਪਿੰਦਰ ਸਿੰਘ ਜਨਰਲ ਸਕੱਤਰ, ਭਾਈ ਕਾਰਜ ਸਿੰਘ ,ਭਾਈ ਸਤਨਾਮ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨ ਵਿੰਗ ਦੇ ਪ੍ਰਧਾਨ,ਬਾਬਾ ਪਰਮਿੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਬਠਿੰਡਾ, ਭਾਈ ਜਗਜੋਤ ਸਿੰਘ ਜੀ ਸਰਕਲ ਪ੍ਰਧਾਨ ਰਾਮਾ ਮੰਡੀ ਬਠਿੰਡਾ, ਭਾਈ ਜਸਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਭਾਈ ਹਰਕ੍ਰਿਸ਼ਨ ਸਿੰਘ ਜੀਵਾ ਕੋਠੇ, ਭਾਈ ਪੰਜਾਬ ਸਿੰਘ ਸੁਲਤਾਨਵਿੰਡ, ਭਾਈ ਮਨਜਿੰਦਰ ਸਿੰਘ ਅੰਮ੍ਰਿਤਸਰ, ਭਾਈ ਅਜੇ ਪਾਲ ਬਟਾਲਾ, ਭਾਈ ਗੁਰਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਡਾਕਟਰ ਗੋਮਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਧਾਰਮਿਕ ਵਿੰਗ,ਭਾਈ ਸੁਖਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਰਾਮ ਸ਼ਰਨਜੀਤ ਸਿੰਘ, ਭਾਈ ਮੁਖਤਾਰ ਸਿੰਘ ਤਾਰਾਗੜ੍ਹ, ਕੁਲਵੰਤ ਸਿੰਘ ਖਾਲਸਾ ਤਾਰਾਗੜ, ਭਾਈ ਮਲਕੀਤ ਸਿੰਘ ਜੰਡਿਆਲਾ ਗੁਰੂ ਆਦਿ ਸਮੇਤ ਜਥੇਬੰਦੀ ਦਾ ਭਾਰੀ ਇਕੱਠ ਸੀ।