ਸਕੂਲ ਵਿਚ ਸ਼ੂਟਿੰਗ ਦੇ ਮਾਮਲੇ ਵਿਚ ਜਿੰਮੀ ਸ਼ੇਰਗਿੱਲ ਸਮੇਤ ਚਾਰ ਖ਼ਿਲਾਫ਼ ਕੇਸ ਦਰਜ, ਤਿੰਨ ਗ੍ਰਿਫ਼ਤਾਰ

0
208

ਲੁਧਿਆਣਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਆਰੀਆ ਸਕੂਲ ਵਿਚ ਫ਼ਿਲਮ ਦੀ ਸ਼ੂਟਿੰਗ ਦੌਰਾਨ ਕੋਰੋਨਾ ਵਾਇਰਸ ਅਤੇ ਕਰਫ਼ਿਊ ਦੀ ਨਿਯਮਾਂ ਦੀਆਂ ਉਲੰਘਣਾ ਕਰਨ ਦੇ ਦੋਸ਼ ਤਹਿਤ ਅਦਾਕਾਰ ਜਿੰਮੀ ਸ਼ੇਰਗਿੱਲ ਅਤੇ ਉਸ ਦੇ ਤਿੰਨ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਜਿੰਮੀ ਸ਼ੇਰਗਿੱਲ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।