ਲਵ ਜਿਹਾਦ ਕਾਨੂੰਨ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ

0
81

ਯੂ. ਪੀ. ਅਤੇ ਉਤਰਾਖੰਡ ਦੀਆਂ ਸਰਕਾਰਾਂ ਨੂੰ ਭੇਜੇ ਨੋਟਿਸ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ‘ਗ਼ੈਰ ਕਾਨੂੰਨੀ ਧਰਮ ਪਰਿਵਰਤਨ’ (ਲਵ ਜਿਹਾਦ) ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਫਿਲਹਾਲ ਕਾਨੂੰਨ ‘ਤੇ ਰੋਕ ਨਹੀਂ ਲਾਈ ਹੈ ਪਰ ਨੋਟਿਸ ਭੇਜ ਕੇ ਦੋਹਾਂ ਸੂਬਿਆਂ ਦੀ ਸਰਕਾਰਾਂ ਕੋਲੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਕਾਨੂੰਨਾਂ ਦੀ ਸੰਵਿਧਾਨਿਕਤਾ ਨੂੰ ਪਰਖੇਗਾ। ਦੱਸ ਦਈਏ ਕਿ ਪਟੀਸ਼ਨਕਰਤਾ ਵਲੋਂ ਇਸ ਕਾਨੂੰਨ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।