ਮਨਿੰਦਰਪਾਲ ਸਿੰਘ ਗੁੰਬਰ ਨੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰੈਸ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਲੰਧਰ 2 ਨਵੰਬਰ - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰੈਸ ਸਕੱਤਰ ਮਨਿੰਦਰਪਾਲ ਸਿੰਘ ਗੁੰਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੈਂ ਤਕਰੀਬਨ ਪਿਛਲੇ ਪੰਜ ਸਾਲਾਂ ਤੋਂ ਪ੍ਰੈਸ ਸਕੱਤਰ ਦੀਆਂ ਸੇਵਾਵਾਂ ਨਿਭਾ ਰਿਹਾ ਸੀ। ਅਤੇ ਤਕਰੀਬਨ ਪਿਛਲੇ ਦੋ ਸਾਲ ਤੋਂ ਪਾਰਟੀ ਦੇ ਕੁੱਝ ਆਗੂਆਂ ਵਲੋਂ ਮੈਨੂੰ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਸੀ।ਜਿਸ ਕਾਰਨ ਤਕਰੀਬਨ ਇਕ ਮਹੀਨਾਂ ਪਹਿਲਾਂ ਮੈਂ ਆਪਣਾ ਅਸਤੀਫਾ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੂੰ ਦੇ ਦਿੱਤਾ ਸੀ ਪਰ ਪ੍ਰਧਾਨ ਸਾਹਿਬ ਨੇ ਮੇਰਾ ਅਸਤੀਫਾ ਨਾ ਮਨਜ਼ੂਰ ਕਰਦਿਆਂ ਮੈਨੂੰ ਪਾਰਟੀ ਦੀਆਂ ਸੇਵਾਵਾਂ ਨਿਭਾਉਣ ਦਾ ਆਦੇਸ਼ ਦਿੱਤਾ ਸੀ। ਫਿਰ ਮੈਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੇ ਹੁਕਮਾਂ ਦਾ ਪਾਲਣ ਕਰਦਿਆਂ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਜਾਰੀ ਰੱਖੀਆਂ ਪਰ ਅਜਿਹੇ ਲੋਕਾਂ ਵਲੋਂ 31 ਅਕਤੂਬਰ ਨੂੰ ਗੁਰਦੁਆਰਾ ਸੋਡਲ ਛਾਉਣੀਂ ਨਿੰਹਗ ਸਿੰਘਾਂ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਸਮਾਗਮ ਦੌਰਾਨ ਵੀ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ। ਜਿਸ ਕਾਰਨ ਮਨ ਬਹੁਤ ਦੁੱਖੀ ਹੋਇਆ ਕਿ ਇਹ ਲੋਕ ਗੁਰੂ ਦੇ ਕਾਰਜਾਂ ਵਿਚ ਵੀ ਵਿਘਨ ਪਾਉਣ ਤੋਂ ਬਾਜ਼ ਨਹੀਂ ਆਉਂਦੇ। ਸੋ ਅਜਿਹੇ ਹਾਲਾਤਾਂ ਵਿਚ ਮੈਂ ਪ੍ਰੈਸ ਸਕੱਤਰ ਦੀਆਂ ਸੇਵਾਵਾਂ ਨਿਭਾਉਣ ਤੋਂ ਅਸਮਰਥ ਹੋ ਗਿਆ ਸਾਂ ਜਿਸ ਕਾਰਨ ਮੈਂ ਅਸਤੀਫਾ ਦੇ ਦਿੱਤਾ ਹੈ। ਮੈਨੂੰ ਆਪਣੇ ਪਿਤਾ ਜੀ ਤੋਂ ਮਿਲੀ ਸਿਖਿਆ ਅਤੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਧਿਆਨ ਵਿਚ ਰੱਖਦਿਆਂ ਹਮੇਸ਼ਾਂ ਪਾਰਟੀ ਪ੍ਰਤੀ ਵਫ਼ਾਦਾਰ ਰਹਾਂ ਗਾ। ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਬਣਾਈ ਰੱਖਣ ਸੇਵਾਵਾਂ ਬਤੋਰ ਵਰਕਰ ਜਾਰੀ ਰੱਖਾਂਗਾਮਨਿੰਦਰਪਾਲ ਸਿੰਘ ਗੁੰਬਰ ਨੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰੈਸ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਜਲੰਧਰ 2 ਨਵੰਬਰ :- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰੈਸ ਸਕੱਤਰ ਮਨਿੰਦਰਪਾਲ ਸਿੰਘ ਗੁੰਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੈਂ ਤਕਰੀਬਨ ਪਿਛਲੇ ਪੰਜ ਸਾਲਾਂ ਤੋਂ ਪ੍ਰੈਸ ਸਕੱਤਰ ਦੀਆਂ ਸੇਵਾਵਾਂ ਨਿਭਾ ਰਿਹਾ ਸੀ। ਅਤੇ ਤਕਰੀਬਨ ਪਿਛਲੇ ਦੋ ਸਾਲ ਤੋਂ ਪਾਰਟੀ ਦੇ ਕੁੱਝ ਆਗੂਆਂ ਵਲੋਂ ਮੈਨੂੰ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਸੀ।ਜਿਸ ਕਾਰਨ ਤਕਰੀਬਨ ਇਕ ਮਹੀਨਾਂ ਪਹਿਲਾਂ ਮੈਂ ਆਪਣਾ ਅਸਤੀਫਾ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੂੰ ਦੇ ਦਿੱਤਾ ਸੀ ਪਰ ਪ੍ਰਧਾਨ ਸਾਹਿਬ ਨੇ ਮੇਰਾ ਅਸਤੀਫਾ ਨਾ ਮਨਜ਼ੂਰ ਕਰਦਿਆਂ ਮੈਨੂੰ ਪਾਰਟੀ ਦੀਆਂ ਸੇਵਾਵਾਂ ਨਿਭਾਉਣ ਦਾ ਆਦੇਸ਼ ਦਿੱਤਾ ਸੀ। ਫਿਰ ਮੈਂ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੇ ਹੁਕਮਾਂ ਦਾ ਪਾਲਣ ਕਰਦਿਆਂ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਜਾਰੀ ਰੱਖੀਆਂ ਪਰ ਅਜਿਹੇ ਲੋਕਾਂ ਵਲੋਂ 31 ਅਕਤੂਬਰ ਨੂੰ ਗੁਰਦੁਆਰਾ ਸੋਡਲ ਛਾਉਣੀਂ ਨਿੰਹਗ ਸਿੰਘਾਂ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਸਮਾਗਮ ਦੌਰਾਨ ਵੀ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਮੈਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ। ਜਿਸ ਕਾਰਨ ਮਨ ਬਹੁਤ ਦੁੱਖੀ ਹੋਇਆ ਕਿ ਇਹ ਲੋਕ ਗੁਰੂ ਦੇ ਕਾਰਜਾਂ ਵਿਚ ਵੀ ਵਿਘਨ ਪਾਉਣ ਤੋਂ ਬਾਜ਼ ਨਹੀਂ ਆਉਂਦੇ। ਸੋ ਅਜਿਹੇ ਹਾਲਾਤਾਂ ਵਿਚ ਮੈਂ ਪ੍ਰੈਸ ਸਕੱਤਰ ਦੀਆਂ ਸੇਵਾਵਾਂ ਨਿਭਾਉਣ ਤੋਂ ਅਸਮਰਥ ਹੋ ਗਿਆ ਸਾਂ ਜਿਸ ਕਾਰਨ ਮੈਂ ਅਸਤੀਫਾ ਦੇ ਦਿੱਤਾ ਹੈ। ਮੈਨੂੰ ਆਪਣੇ ਪਿਤਾ ਜੀ ਤੋਂ ਮਿਲੀ ਸਿਖਿਆ ਅਤੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆਂ ਸੇਵਾਵਾਂ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਧਿਆਨ ਵਿਚ ਰੱਖਦਿਆਂ ਹਮੇਸ਼ਾਂ ਪਾਰਟੀ ਪ੍ਰਤੀ ਵਫ਼ਾਦਾਰ ਰਹਾਂ ਗਾ। ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਬਣਾਈ ਰੱਖਣ ਸੇਵਾਵਾਂ ਬਤੋਰ ਵਰਕਰ ਜਾਰੀ ਰੱਖਾਂਗਾ

ਮਨਿੰਦਰਪਾਲ ਸਿੰਘ ਗੁੰਬਰ ਨੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰੈਸ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ