
ਵਾਸ਼ਿੰਗਟਨ : ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਬੁੱਧਵਾਰ ਨੂੰ ਅਮਰੀਕਾ ਦੀ ਕਾਂਗਰਸ ‘ਤੇ ਹੋਏ ਹਮਲੇ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰਿਪਬਲਿਕ ਸੰਸਦ ਮੈਂਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਦੇਸ਼ ਲਈ ਅਪਮਾਨ ਅਤੇ ਸ਼ਰਮਿੰਦਗੀ ਦਾ ਪਲ ਦੱਸਿਆ। ਉਨ੍ਹਾਂ ਕਿਹਾ, ”ਇਤਿਹਾਸ ‘ਚ ਇਸ ਹਿੰਸਕ ਘਟਨਾ ਨੂੰ ਯਾਦ ਰੱਖਿਆ ਜਾਵੇਗਾ, ਜਿਸ ਨੂੰ ਮੌਜੂਦਾ ਰਾਸ਼ਟਰਪਤੀ ਵਲੋਂ ਉਕਸਾਇਆ ਗਿਆ ਹੈ, ਜੋ ਕਾਨੂੰਨੀ ਤਰੀਕੇ ਨਾਲ ਹੋਈਆਂ ਚੋਣਾਂ ਦੇ ਨਤੀਜੇ ਨੂੰ ਲੈ ਕੇ ਆਧਾਰਹੀਣ ਝੂਠ ਬੋਲ ਰਹੇ ਹਨ। ਉਹ ਸਾਡੇ ਦੇਸ਼ ਲਈ ਅਪਮਾਨ ਅਤੇ ਬਹੁਤ ਸ਼ਰਮ ਦੀ ਗੱਲ ਹੈ।”