ਮਹਾਂਮਾਰੀ ਦੌਰਾਨ ਤੇਲ ਕੀਮਤਾਂ ’ਚ ਵਾਧਾ ਗਲਤ : ਸੋਨੀਆ

0
72

ਨਵੀਂ ਦਿੱਲੀ ਆਵਾਜ਼ ਬਿੳੂਰੋ
ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਚੀਨ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਉੱਪਰ ਹਮਲਾ ਕਰਦਿਆਂ ਕਿਹਾ ਕਿ ਭਾਰਤੀਆਂ ਉੱਪਰ ਪਿਆ ਇਹ ਸੰਕਟ ਕੇਂਦਰ ਸਰਕਾਰ ਦੀ ਮਿਸ ਮੈਨੇਜਮੈਂਟ ਅਤੇ ਗਲਤ ਨੀਤੀਆਂ ਦਾ ਸਿੱਟਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਭਾਰਤ ਸਰਕਾਰ ਸਮੇਂ ਸਿਰ ਸਹੀ ਫੈਸਲੇ ਲੈਂਦੀ ਤਾਂ ਭਾਰਤੀ ਫੌਜੀ ਜਵਾਨਾਂ ਦਾ ਜਾਨੀ ਨੁਕਸਾਨ ਨਾ ਹੁੰਦਾ ਅਤੇ ਚੀਨ ਨੂੰ ਵੀ ਭਾਰਤੀ ਖੇਤਰ ਉੱਪਰ ਕਬਜਾ ਕਰਨ ਦਾ ਮੌਕਾ ਨਾ ਮਿਲਦਾ। ਦੇਸ਼ ਵਿੱਚ ਪੈਟਰੋਲ ਅਤੇ ਡੀਜਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ
ਸਬੰਧੀ ਵੀ ਸੋਨੀਆ ਗਾਂਧੀ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਲੋਕ ਕੋਰੋਨਾ ਵਾਇਰਸ ਦੇ ਸੰਕਟ ਦੌਰਾਨ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ ਅਤੇ ਦੂਸਰੇ ਪਾਸੇ ਮੋਦੀ ਸਰਕਾਰ ਤੇਲ ਅਤੇ ਹੋਰ ਜਰੂਰੀ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਉਨ੍ਹਾਂ ਲਈ ਨਵੇਂ ਸੰਕਟ ਖੜ੍ਹੇ ਕਰ ਰਹੇ ਹਨ।