ਕਿਸਾਨ ਆਗੂਆਂ ਨੂੰ ਝੂਠੇ ਕੇਸਾਂ ‘ਚ ਫਸਾਉਣ ਵਿਰੁੱਧ ਕਿਸਾਨਾਂ ਮਜ਼ਦੂਰਾਂ ਵਲੋਂ ਲੰਬੀ ਥਾਣੇ ਅੱਗੇ ਧਰਨਾ

0
84

ਮੰਡੀ ਕਿੱਲ੍ਹਿਆਂਵਾਲੀ : ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਨੂੰ ਦੋਸ਼ੀਆਂ ਵਲੋਂ ਪੁਲਿਸ ਅਤੇ ਕਾਂਗਰਸੀ ਅਤੇ ਭਾਜਪਾ ਲੀਡਰਾਂ ਨਾਲ ਮਿਲ ਕੇ ਝੂਠੇ ਕੇਸ ‘ਚ ਫਸਾਉਣ ਦੇ ਹੱਥਕੰਡਿਆਂ ਖ਼ਿਲਾਫ਼ ਅੱਜ ਬੀਕੇਯੂ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਸੈਂਕੜੇ ਮਰਦ ਔਰਤਾਂ ਤੇ ਨੌਜਵਾਨਾਂ ਨੇ ਲੰਬੀ ਥਾਣੇ ਅੱਗੇ ਰੋਹ ਭਰਪੂਰ ਧਰਨਾ ਦਿੱਤਾ। ਇਸ ਵਿਸ਼ਾਲ ਧਰਨੇ ਨੂੰ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਸਮੇਤ ਹੋਰਾਂ ਨੇ ਸੰਬੋਧਨ ਕੀਤਾ ।