ਰਾਹੁਲ ਗਾਂਧੀ ਦੋ ਅਕਤੂਬਰ ਨੂੰ ਕਰਨਗੇ ਪੰਜਾਬ ਵਿੱਚ ਟਰੈਕਟਰ ਮਾਰਚ  

0
166

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨ ਖਿਲਾਫ ਪੰਜਾਬ ਭਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਹਾਲਾਕਿ ਕਾਂਗਰਸ ਵੱਲੋਂ ਵੀ ਇਸ ਕਾਨੂੰਨ ਖਿਲਾਫ ਪ੍ਰਦਰਸ਼ਨ ਕੀਤੇ ਗਏ ਹਨ ਪਰ ਹੁਣ ਇਨ੍ਹਾਂ ਪ੍ਰਦਰਸ਼ਨਾਂ ‘ਚ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਵੀ ਐਂਟਰੀ ਮਾਰੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੋ ਅਕਤੂਬਰ ਨੂੰ ਗਾਂਧੀ ਜੰਯਤੀ ਵਾਲੇ ਦਿਨ ਪੰਜਾਬ ਵਿੱਚ ਟਰੈਕਟਰ ਮਾਰਚ ਕਰਨਗੇ।